• Latest
  • Trending
ਸੈਰ-ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਨਵਜੋਤ ਸਿੰਘ ਸਿੱਧੂ

ਸੈਰ-ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਨਵਜੋਤ ਸਿੰਘ ਸਿੱਧੂ

8 years ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

26 minutes ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

30 minutes ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

60 minutes ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

2 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

2 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਚਰਨਜੀਤ ਚੰਨੀ ਦੀ ‘ਸਾਈਕਲ ਯਾਤਰਾ’ ਦਾ ਅੱਜ ਦੂਜਾ ਦਿਨ

4 hours ago
Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

Punjab: ਮਹਿੰਗਾਈ ਦਾ ਇੱਕ ਹੋ ਝਟਕਾ ! ਅੱਜ ਤੋਂ ਵੇਰਕਾ ਦਾ ਦੁੱਧ ਹੋਇਆ ਮਹਿੰਗਾ

4 hours ago
International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

International: ਚੀਨੀ ਔਰਤ ਨਾਲ ਅਫੇਅਰ ਦੇ ਵਿਵਾਦ ਵਿਚਕਾਰ Nvidia ਦੇ CEO ਨੇ ਦਿੱਤਾ ਅਸਤੀਫਾ

4 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਚੌਥੇ ਵਨਡੇ ‘ਚ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

5 hours ago
Hindi News
English News
Friday, November 13, 2026
No Result
View All Result
27 °c
Chandigarh
21 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੈਰ-ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਨਵਜੋਤ ਸਿੰਘ ਸਿੱਧੂ

February 2, 2019
in ਪੰਜਾਬ
ਸੈਰ-ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਨਵਜੋਤ ਸਿੰਘ ਸਿੱਧੂ

ਸੈਰ-ਸਪਾਟੇ ਨੂੰ ਵਿਕਸਤ ਕਰਨ ਲਈ 1200 ਕਰੋੜ ਰੁਪਏ ਦੀ ਵਿਆਪਕ ਯੋਜਨਾ ਤਿਆਰ : ਨਵਜੋਤ ਸਿੰਘ ਸਿੱਧੂ
• 150 ਕਰੋੜ ਰੁਪਏ ਦੀ ਲਾਗਤ ਨਾਲ ਸੈਰ-ਸਪਾਟੇ ਵਜੋਂ ਵਿਕਸਤ ਹੋਵੇਗਾ ਹਰੀਕੇ ਵੈੱਟਲੈਂਡ
• ਹਲਕਾ ਜ਼ੀਰਾ ਅਤੇ ਪੱਟੀ ਵਿੱਚ ਸੀਵਰੇਜ ਪਾਉਣ ਲਈ 20-20 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਕੀਤਾ ਐਲਾਨ
ਚੰਡੀਗੜ/ਹਰੀਕੇ (ਤਰਨ ਤਾਰਨ ) 2 ਫਰਵਰੀ : ਪੰਜਾਬ ਸਰਕਾਰ ਵੱਲੋ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਸਹਿਯੋਗ ਨਾਲ 1200 ਕਰੋੜ ਰੁਪਏ ਖਰਚ ਕਰ ਕੇ ਰਾਜ ਵਿੱਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ। ਜਿਸ ਵਿੱਚੋਂ 150 ਕਰੋੜ ਰੁਪਏ ਖਰਚ ਕਰਕੇ ਹਰੀਕੇ ਵੈਟਲੈਂਡ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਸੈਰ ਸਪਾਟੇ ਦੇ ਸਥਾਨ ਵਜੋਂ ਉਭਾਰਿਆ ਜਾਵੇਗਾ। ਇੰਨ•ਾਂ ਵਿਚਾਰਾਂ ਦਾ ਪ੍ਰਗਟਾਵਾ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸਥਾਨਕ ਸਰਕਾਰਾਂ ਵਿਭਾਗ, ਦੇ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਅੱਜ ਵਰਲਡ ਵੈਟਲੈਂਡ ਦਿਵਸ ਦੇ ਮੌਕੇ ‘ਤੇ ਹਰੀਕੇ ਹੈੱਡ ਵਰਕਸ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆ ਕੀਤਾ। ਇਸ ਮੌਕੇ ਹਲਕਾ ਵਿਧਾਇਕ ਜ਼ੀਰਾ ਸ੍ਰੀ ਕੁਲਬੀਰ ਸਿੰਘ ਜ਼ੀਰਾ ਅਤੇ ਹਲਕਾ ਵਿਧਾਇਕ ਪੱਟੀ ਸ੍ਰੀ ਹਰਮਿੰਦਰ ਸਿੰਘ ਗਿੱਲ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਸ੍ਰੀ ਇੰਦਰਜੀਤ ਸਿੰਘ ਜ਼ੀਰਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਸੈਰ ਸਪਾਟਾ ਵਿਭਾਗ ਵੱਲੋਂ ਜਲਗਾਹਾਂ ਦੇ ਪੰਛੀਆਂ ਅਤੇ ਲੈਂਡ ਸਕੇਪ ਸਬੰਧੀ ਲਗਾਈ ਗਈ ਫੋਟੋ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ ਗਿਆ।ਇਸ ਮੌਕੇ ਉਹਨਾਂ ਵਿਧਾਨ ਸਭਾ ਹਲਕਾ ਜ਼ੀਰਾ ਅਤੇ ਪੱਟੀ ਵਿੱਚ  ਸੀਵਰੇਜ ਪਾਉਣ ਲਈ 20-20 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਹਰੀਕੇ ਵੈਟਲੈਂਡ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ ਮਾਹਿਰਾਂ ਵੱਲੋਂ ਇਕ ਵਿਆਪਕ ਯੋਜਨਾ ਤਿਆਰ ਕੀਤੀ ਗਈ ਹੈ, ਜੋ ਕਿ ਵਾਤਾਵਰਣ ਅਤੇ ਪੰਛੀ ਪ੍ਰੇਮੀਆਂ ਲਈ ਖਿੱਚ ਦਾ ਕੇਂਦਰ ਬਣੇਗੀ। ਉਨਾਂ ਦੱਸਿਆ ਕਿ ਸੈਰ ਸਪਾਟਾ ਵਿਭਾਗ ਵੱਲੋਂ ਇਥੇ 10 ਕਰੋੜ ਰੁਪਏ ਦੀ ਲਾਗਤ ਨਾਲ ਸੂਚਨਾ ਸੈਂਟਰ, ਬਰਡ ਵਾਚ ਟਾਵਰ, ਪੰਛੀਆਂ ਦੀਆਂ ਰੱਖਾਂ ਅਤੇ ਨਿਗਰਾਨੀ ਟਾਵਰ ਤੋਂ ਇਲਾਵਾ ਕੰਟੀਨ ਤੇ ਪਾਰਕਿੰਗ ਆਦਿ ਬਣਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਹਰੀਕੇ ਵੈੱਟਲੈਂਡ ਵਿਖੇ ਹਰ ਸਾਲ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਛੀ ਆਉਂਦੇ ਹਨ, ਇਸ ਸਾਲ ਇਥੇ ਰਿਕਾਰਡ ਲੱਗਭੱਗ 1 ਲੱਖ 25 ਹਜ਼ਾਰ ਪੰਛੀਆਂ ਦੀ ਆਮਦ ਹੋਈ ਹੈ। ਉਨਾਂ ਦੱਸਿਆ ਕਿ ਬਹੁਤ ਜਲਦੀ ਹੀ ਸੈਲਾਨੀਆਂ ਲਈ ਈ ਰਿਕਸ਼ਾ, ਸਾਈਕਲ ਅਤੇ ਬੋਟਿੰਗ ਆਦਿ ਸਹੂਲਤਾਂ ਤੋਂ ਇਲਾਵਾ ਹੋਰ ਸਹੂਲਤਾਂ ਵੀ  ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਸ੍ਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਵਿਰਾਸਤੀ, ਸੱਭਿਆਚਾਰਕ, ਮੈਡੀਕਲ, ਧਾਰਮਿਕ ਅਤੇ ਈਕੋ ਟੂਰੀਜ਼ਮ ਨੂੰ ਬੜ•ਾਵਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਹਰੀਕੇ ਜਲਗਾਹ ਨੂੰ ਸੈਰ ਸਪਾਟੇ ਵਜੋਂ ਵਿਕਸਤ ਕਰਨ ਲਈ 6 ਮਹੀਨਿਆਂ ਅੰਦਰ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ 3 ਸਾਲ ਦੇ ਅੰਦਰ ਇਸ ਨੂੰ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨਾਂ ਕਿਹਾ ਕਿ ਹਰੀਕੇ ਵੈਟਲੈਂਡ ਵਿਖੇ ਜੰਗਲੀ ਜੜ•ੀ ਬੂਟੀ ਨੂੰ ਹਟਾ ਕੇ ਵਾਟਰ ਲਿੱਲੀ ਅਤੇ ਕਮਲ ਆਦਿ ਦੇ ਬੂਟੇ ਲਗਾਏ ਜਾਣਗੇ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਮਸਰ ਗਾਈਡਲਾਈਨ ਅਨੁਸਾਰ ਹਰੀਕੇ ਵੈਟਲੈਂਡ ਨੂੰ ਪਹਿਲੇ  ਨੰਬਰ ਦੀ ਰਮਸਰ ਵੈਟਲੈਂਡ ਦਾ ਦਰਜਾ ਦਿੱਤਾ ਗਿਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਕੁਲਬੀਰ ਸਿੰਘ ਜ਼ੀਰਾ ਅਤੇ ਸ੍ਰ. ਹਰਮਿੰਦਰ ਸਿੰਘ ਗਿੱਲ ਨੇ ਹਰੀਕੇ ਵੈਟਲੈਂਡ ਵਿਖੇ ਹੋਏ ਨਜ਼ਾਇਜ ਕਬਜ਼ਿਆਂ ਸਬੰਧੀ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੱਤੀ ਜਿਸ ‘ਤੇ ਮੰਤਰੀ ਵੱਲੋਂ ਨਜ਼ਾਇਜ਼ ਕਬਜ਼ੇ ਛੁਡਾਉਣ ਦੇ ਲਈ ਜਲਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਸੈਰ ਸਪਾਟਾ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਜਲਗਾਹਾਂ ਅਤੇ ਪੰਛੀਆਂ ਸਬੰਧੀ ਵੀਡੀਓ ਪੇਸ਼ਕਾਰੀ ਵੀ ਦਿਖਾਈ ਗਈ ਅਤੇ ਜਲਗਾਹਾਂ ਤੇ ਵਾਤਾਵਰਨ ਸੰਤੁਲਨ ਸਬੰਧੀ ਵੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ, ਜਿਸ ਦੇ ਜੇਤੂ ਵਿਦਿਆਰਥੀਆਂ ਨੂੰ ਕੈਬਨਿਟ ਮੰਤਰੀ ਵੱਲੋਂ ਨਕਦ ਇਨਾਮ ਵੀ ਦਿੱਤੇ ਗਏੇ।
ਇਸ ਤੋਂ ਪਹਿਲਾਂ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ੍ਰੀ ਵਿਕਾਸ ਪ੍ਰਤਾਪ ਅਤੇ ਡਵੀਜ਼ਨਲ ਜੰਗਲਾਤ ਅਫਸਰ ਸ੍ਰੀਮਤੀ ਕਲਪਨਾ ਸਿੰਘ ਵੱਲੋਂ ਮੁੱਖ ਮਹਿਮਾਨ ਸ੍ਰੀ ਨਵਜੋਤ ਸਿੰਘ ਸਿੱਧੂ ਦਾ ਰਸਮੀ ਸਵਾਗਤ ਕਰਦਿਆਂ ਹਾਜ਼ਰ ਲੋਕਾਂ ਨੂੰ ਜਲਗਾਹਾਂ ਦੀ ਮਹੱਤਤਾ ਅਤੇ ਵਾਤਾਵਰਨ ਸੰਤੁਲਨ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਡਾਇਰੈਕਟਰ ਟੂਰਿਜ਼ਮ ਐੱਮ. ਐੱਸ. ਜੱਗੀ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ. ਗੁਰਮੀਤ ਸਿੰਘ ਮੁਲਤਾਨੀ, ਐਗਜੀਕਊਟਿਵ ਡਾਇਰੈਕਟਰ ਟੂਰਿਜ਼ਮ ਸ੍ਰੀ ਆਰ.ਐਸ. ਅਰੋੜਾ, ਐਸ.ਡੀ.ਐਮ. ਜ਼ੀਰਾ ਸ੍ਰੀ ਨਰਿੰਦਰ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰ. ਰਣਜੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲੋਕ ਅਤੇ ਸਕੂਲੀ ਵਿਦਿਆਰਥੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

by Ranjit Singh
November 13, 2026
0

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?...

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

by Ranjit Singh
November 13, 2026
0

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ ਚੰਡੀਗੜ੍ਹ, 13...

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

by Ranjit Singh
November 13, 2026
0

Punjab Weather: ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਮੌਸਮ ਅਗਲੇ ਪੰਜ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 13, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਸਿਰਫ਼ ਦੋ ਹੀ ਲੋਕ ਤੁਹਾਨੂੰ ਸਮਝ ਸਕਦੇ ਹਨ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

by Ranjit Singh
November 13, 2026
0

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ‘ਵਨ ਨੇਸ਼ਨ, ਵਨ...

Most Popular

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

by Ankit
3 days ago
0

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 