ਸੋਨੀਆ ਗਾਂਧੀ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ, 10ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 2 ਦਿਨਾਂ ਦੇ ਦਿੱਲੀ ਦੌਰੇ ਤੇ ਹਨ। ਜਿਸ ਦੌਰਾਨ ਇਹ ਕਈ ਕੇਂਦਰੀ ਮੰਤਰੀਆਂ ਤੇ ਕਾਂਗਰਸ ਦੇ ਲੀਡਰਾਂ ਨਾਲ ਮੁਲਾਕਾਤ ਕਰਨਗੇ। ਖ਼ਬਰ ਮਿਲੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੀਟਿੰਗ ਕਰਨ ਤੋਂ ਬਾਅਦ ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਹਨ। ਇਸ ਮੀਟਿੰਗ ਵਿੱਚ ਅਹਿਮ ਮੁੱਦਿਆਂ ਤੇ ਚਰਚਾ ਹੋਣ ਦੀ ਸੰਭਾਵਨਾ ਹੈ।






















