ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਈਡੀ ਨੇ ਭੇਜਿਆ ਨੋਟਿਸ
ਪੜ੍ਹੋ ਕਦੋਂ ਪੇਸ਼ ਹੋਣ ਦੇ ਕੀਤੇ ਹੁਕਮ
ਚੰਡੀਗੜ੍ਹ,1 ਜੂਨ(ਵਿਸ਼ਵ ਵਾਰਤਾ) ਇਨਫੋਰਸਮੈਂਟ ਡਾਇਰੈਕਟੋਰੇਟ(ਈਡੀ) ਨੇ ਨੈਸ਼ਨਲ ਹੈਰਾਲਡ ਮਾਮਲੇ ਨੂੰ ਲੈ ਕੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸੰਮਨ ਕੀਤਾ ਹੈ। ਉਹਨਾਂ ਨੂੰ 8 ਜੂਨ ਨੂੰ ਪੇਸ਼ ਹੋਣ ਲਈ ਕਿਹਾ ਗਿਆ ਹੈ। ਦੱਸ ਦਈਏ ਕਿ ਇਸ ਕੇਸ ਨੂੰ ਜਾਂਚ ਏਜੰਸੀ ਨੇ 2015 ਵਿੱਚ ਬੰਦ ਕਰ ਦਿੱਤਾ ਸੀ।