ਸੋਨੀਆ ਗਾਂਧੀ ਨੂੰ ਮਿਲਣ 10 ਜਨਪਥ ਪਹੁੰਚੇ ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਵੀ ਨੇ ਨਾਲ

ਚੰਡੀਗੜ੍ਹ,10 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਕਾਂਗਰਸ ਦੇ ਪ੍ਰਧਾਨ ਸੋਨੀਆ ਗਾਂਧੀ ਨੂੰ ਮਿਲਣ ਲਈ ਉਹਨਾਂ ਦੀ 10 ਜਨਪਥ ਸਥਿਤ ਰਿਹਾਇਸ਼ ਤੇ ਪਹੁੰਚ ਗਏ ਹਨ। ਉਹਨਾਂ ਨਾਲ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਵੀ ਹਨ।






















