ਕਾਂਗਰਸ ਹਾਈਕਮਾਨ ਵੱਲੋਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ
ਨਵਜੋਤ ਸਿੱਧੂ ਤੋਂ ਬਾਅਦ ਰਾਹੁਲ ਗਾਂਧੀ ਵੀ ਪਹੁੰਚੇ 10 ਜਨਪਥ ਸੋਨੀਆ ਗਾਂਧੀ ਦੀ ਰਿਹਾਇਸ਼ ਤੇ
ਹਰੀਸ਼ ਰਾਵਤ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਵੀ ਮੌਜੂਦ
ਕਿਸੇ ਵੀ ਵੇਲੇ ਹੋ ਸਕਦਾ ਹੈ ਵੱਡਾ ਐਲਾਨ
ਚੰਡੀਗੜ੍ਹ,16 ਜੁਲਾਈ(ਵਿਸ਼ਵ ਵਾਰਤਾ) ਨਵਾਂ ਪ੍ਰਧਾਨ ਬਣਾਉਣ ਨੂੰ ਲੈ ਕੇ ਪੰਜਾਬ ਕਾਂਗਰਸ ਵਿੱਚ ਚੱਲ ਰਹੀਆਂ ਕਿਆਸਰਾਈਆਂ ਦੇ ਵਿੱਚ ਕਾਂਗਰਸ ਹਾਈਕਮਾਨ ਵੱਲੋਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਵਿੱਚ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓਐੱਸਡੀ ਨਰਿੰਦਰ ਭਾਮਰੀ ਨਾਲ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੁਲਾਕਾਤ ਕੀਤੀ ਹੈ।ਇਹ ਬੈਠਕ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਤੇ ਹੋਈ ਅਤੇ ਇਸਤੋਂ ਤੁਰੰਤ ਬਾਅਦ ਨਵਜੋਤ ਸਿੰਘ ਸਿੱਧੂ , ਹਰੀਸ਼ ਰਾਵਤ ਅਤੇ ਰਾਹੁਲ ਗਾਂਧੀ ਵੀ ਉੱਥੇ ਪਹੁੰਚ ਗਏ ਹਨ।
























