ਸੋਨੀਆ ਗਾਂਧੀ ਨੇ ਸੱਦੀ ਵੱਡੇ ਕਾਂਗਰਸੀ ਆਗੂਆਂ ਦੀ ਮੀਟਿੰਗ
ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਮੀਟਿੰਗ ਵਿੱਚ ਸ਼ਾਮਿਲ
ਨਵੀਂ ਦਿੱਲੀ,16 ਅਪ੍ਰੈਲ(ਵਿਸ਼ ਵਾਰਤਾ): ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ‘ਚਿੰਤਨ ਸ਼ਿਵਿਰ’ ਅਤੇ ਆਗਾਮੀ ਚੋਣਾਂ ਨਾਲ ਸੰਬੰਧਿਤ ਮੁੱਦਿਆਂ ‘ਤੇ ਚਰਚਾ ਕਰਨ ਲਈ ਆਪਣੀ ਰਿਹਾਇਸ਼ ‘ਤੇ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਨੇਤਾ ਦਿਗਵਿਜੇ ਸਿੰਘ, ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਅਜੇ ਮਾਕਨ ਮੌਜੂਦ ਹਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਮੀਟਿੰਗ ਵਿੱਚ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਕਿਸ਼ੋਰ ਪਿਛਲੇ ਕੁਝ ਹਫਤਿਆਂ ‘ਚ ਕਈ ਵਾਰ ਗਾਂਧੀ ਪਰਿਵਾਰ ਨੂੰ ਮਿਲ ਚੁੱਕੇ ਹਨ ਅਤੇ ਇਸ ਤੋਂ ਬਾਅਦ ਉਹਨਾਂ ਵੱਲੋਂ ਇੱਕ ਵਾਰ ਫਿਰ ਤੋਂ ਕਾਂਗਰਸ ਪਾਰਟੀ ‘ਚ ਸ਼ਾਮਲ ਹੋਣ ਦੀ ਖਬਰ ਹੈ।