ਸੋਨੀਆ ਮਾਨ ਨੇ ਸਿੱਧੂ ਮੂਸੇਵਾਲਾ ਦੇ ਹੱਕ ਵਿੱਚ ਕੀਤੀ ਆਵਾਜ਼ ਬੁਲੰਦ
ਸਿੱਧੂ ਮੂਸੇਵਾਲਾ ਦਾ ਵਿਰੋਧ ਕਰਨ ਵਾਲਿਆਂ ਨੂੰ ਪਾਈ ਝਾੜ
ਪੜ੍ਹੋ, ਕੀ ਕਿਹਾ ਸੋਨੀਆ ਮਾਨ ਨੇ
ਚੰਡੀਗੜ੍ਹ, 4 ਦਸੰਬਰ(ਵਿਸ਼ਵ ਵਾਰਤਾ)-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਬੀਤੇ ਦਿਨੀਂ ਕਾਂਗਰਸ ਪਾਰਟੀ ਜੁਆਇਨ ਕੀਤੀ। ਜਿਸ ਤੋਂ ਬਾਅਦ ਲੋਕਾਂ ਵੱਲੋਂ ਉਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਸਿੱਧੂ ਵੱਲੋਂ ਲੋੋਕਾਂ ਨੂੰ ਸ਼ੋਸ਼ਲ ਮੀਡੀਆ ਤੇੇ ਜਵਾਬ ਵੀ ਦਿੱਤਾ ਗਿਆ।ਹੁਣ ਅਦਾਕਾਰਾ ਸੋਨੀਆ ਮਾਨ ਨੇ ਵੀ ਇੰਸਟਾਗ੍ਰਾਮ ਤੇ ਸਿੱਧੂ ਮੂਸੇਵਾਲਾ ਦਾ ਵਿਰੋਧ ਕਰਨ ਵਾਲਿਆਂ ਨੂੰ ਝਾੜ ਪਾਈ ਹੈ। ਉਹਨਾਂ ਨੇ ਕਿਹਾ ਕਿ “ਜੇਕਰ ਕੋਈ ਚੰਗਾ ਵਿਅਕਤੀ ਰਾਜਨੀਤੀ ਵਿੱਚ ਆਉਂਦਾ ਹੈ ਤਾਂ ਸਾਨੂੰ ਸਭ ਨੂੰ ਉਸ ਦਾ ਸਮਰਥਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ਤੇ ਕੀਤੀ ਗਈ ਸਖ਼ਤ ਮਿਹਨਤ ਹੀ ਅਸਲ ਵਿੱਚ ਮਾਇਨੇ ਰੱਖਦੀ ਹੈ”
https://www.instagram.com/p/CXDMjyDvwg3/?utm_medium=share_sheet