ਸੋਨੂੰ ਸੂਦ ਦੇ ਘਰ ਪਹੁੰਚੇ ਮੁੱਖ ਮੰਤਰੀ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ
ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨਾਲ ਨੂੰ ਕਾਂਗਰਸ ਵਿੱਚ ਕਰਵਾਇਆ ਸ਼ਾਮਿਲ
ਚੰਡੀਗੜ੍ਹ,10 ਜਨਵਰੀ (ਵਿਸ਼ਵ ਵਾਰਤਾ)- ਕੋਰੋਨਾ ਮਹਾਮਾਰੀ ਦੌਰਾਨ ਲੋਕਾਂ ਦੀ ਸੇਵਾ ਲਈ ਜਾਣੇ ਜਾਂਦੇ ਮਸ਼ਹੂਰ ਅਭਿਨੇਤਾ ਸੋਨੂੰ ਸੂਦ ਦੇ ਵੱਖ ਵੱਖ ਪਾਰਟੀਆਂ ਨਾਲ ਜਾਣ ਦੀਆਂ ਖਬਰਾਂ ਨੂੰ ਅੱਜ ਬ੍ਰੇਕ ਲੱਗ ਗਈ ਹੈ। ਹਾਲਾਂਕਿ ਸੋਨੂੰ ਸੂਦ ਨੇ ਖੁਦ ਤਾਂ ਕੋਈ ਪਾਰਟੀ ਜੁਆਇਨ ਨਹੀਂ ਕੀਤੀ ਹੈ। ਪਰ ਉਹਨਾਂ ਦੀ ਭੈਣ ਅਤੇ ਸਮਾਜ ਸੇਵਿਕਾ ਮਾਲਵਿਕਾ ਸੂਦ ਨੂੰ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਉਹਨਾਂ ਦੇ ਘਰ ਜਾ ਕੇ ਕਾਂਗਰਸ ਵਿੱਚ ਸ਼ਾਮਿਲ ਕਰਵਾਇਆ ਹੈ। ਉਹ ਮੋਗਾ ਤੋਂ ਚੋਣ ਲੜੇਗੀ।