ਸੋਨੂੰ ਸੂਦ ਨੇ ਦਿੱਤੀ ਕੋਰੋਨਾ ਨੂੰ ਮਾਤ
ਇੰਸਟਾਗ੍ਰਾਮ ਤੇ ਸ਼ੇਅਰ ਕੀਤੀ ਪੋਸਟ

ਚੰਡੀਗੜ੍ਹ, 23 ਅਪ੍ਰੈਲ(ਨਵਜੋਤ ਕੌਰ)- ਪ੍ਰਸਿੱਧ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਜੋ ਕੁਝ ਦਿਨ ਪਹਿਲਾਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਹਨਾਂ ਨੇ ਅੱਜ ਬਾਅਦ ਦੁਪਹਿਰ ਇੰਸਟਾਗ੍ਰਾਮ ਤੇ ਇਕ ਪੋਸਟ ਸ਼ੇਅਰ ਕਰਦਿਆਂ ਇਹ ਜਾਣਕਾਰੀ ਦਿੱਤੀ ਕਿ ਹੁਣ ਉਹ ਕੋਰੋਨਾ ਨੈਗੇਟਿਵ ਹਨ। ਉਹਨਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਉਹਨਾਂ ਦੇ ਚਾਹੁਣ ਵਾਲਿਆਂ ਨੇ ਕਮੈਂਟ ਸੈਕਸ਼ਨ ਵਿੱਚ ਸ਼ੁਭਕਾਮਨਾਵਾਂ ਦਿੱਤੀਆਂ।






















