ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਆਈ ਗਿਰਾਵਟ

ਨਵੀਂ ਦਿੱਲੀ 2 ਜੂਨ(ਵਿਸ਼ਵ ਵਾਰਤਾ): ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਗਿਰਾਵਟ ਆਈ ਹੈ। ਐਮਸੀਐਕਸ ‘ਤੇ ਸੋਨੇ ਦਾ ਭਾਅ 0.15 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 49,363 ਪ੍ਰਤੀ 10 ਗ੍ਰਾਮ’ ਤੇ ਆ ਗਿਆ। ਇਸ ਦੇ ਨਾਲ ਹੀ ਚਾਂਦੀ ਦਾ ਭਾਅ 0.6 ਪ੍ਰਤੀਸ਼ਤ ਦੀ ਗਿਰਾਵਟ ਨਾਲ 71,832 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਿਆ।























