ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
ਕੇਂਦਰ ਅਤੇ ਪੰਜਾਬ ਸਰਕਾਰ ਨੂੰ ਲਿਆ ਨਿਸ਼ਾਨੇ ‘ਤੇ
ਦੇਖੋ ਵੀਡੀਓ
ਚੰਡੀਗੜ੍ਹ 18 ਨਵੰਬਰ(ਵਿਸ਼ਵ ਵਾਰਤਾ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕੇਂਦਰ ਅਤੇ ਪੰਜਾਬ ਸਰਕਾਰ ਦੋਵਾਂ ਨੂੰ ਨਿਸ਼ਾਨੇ ਤੇ ਲਿਆ ਹੈ। ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਸਿੱਖਾਂ ਪ੍ਰਤੀ ਨਫ਼ਰਤੀ ਹਿੰਸਾ ਦੇ ਮਾਮਲੇ ਵੱਧੇ ਹਨ ਅਤੇ ਸਰਕਾਰਾਂ ਮੂਕ ਦਰਸ਼ਕ ਬਣ ਕੇ ਦੇਖ ਰਹੀਆਂ ਹਨ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਦਰਬਾਰ ਸਾਹਿਬ ਨੂੰ ਉਡਾਉਣ ਦਾ ਭੜਕਾਊ ਬਿਆਨ ਦੇਣ ਵਾਲੇ ਅਜੇ ਤੱਕ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ। ਉਹਨਾਂ ਇਹ ਵੀ ਕਿਹਾ ਕਿ ਸਰਕਾਰਾਂ ਵੱਲੋੋਂ ਸਿੱਖਾਂ ਨਾਲ ਪੱਖਪਾਤ ਕੀਤਾ ਜਾ ਰਿਹਾ ਹੈ। ਉਹਨਾਂ ਨੇ ਇਸ ਮਾਮਲੇ ਵਿੱਚ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ।
ਸਰਕਾਰਾਂ ਸਿੱਖਾਂ ਨਾਲ ਵਿਤਕਰੇ ਵਾਲੀ ਨੀਤੀਆਂ ਛੱਡ ਕਰਨ ਨਿਆਂ: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ
(2/2) @J_Harpreetsingh @PMOIndia @narendramodi@HMOIndia @AmitShah
@PunjabGovtIndia#Jathedar #SriAkalTakhtSahib #JathedarGianiHarpreetSingh pic.twitter.com/ymnKRkFJ8C— Shiromani Gurdwara Parbandhak Committee (@SGPCAmritsar) November 18, 2022