ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਚ ਜੇਲ੍ਹ ਚ ਬੰਦ ਦੋਸ਼ੀ ਦੇ ਪਿਤਾ ਦੀ ਗੋਲੀ ਮਾਰ ਕੇ ਹੱਤਿਆ
ਚੰਡੀਗੜ੍ਹ 20 ਨਵੰਬਰ (ਵਿਸ਼ਵ ਵਾਰਤਾ)- ਬਠਿੰਡਾ ਨੇੜਲੇ ਕਸਬਾ ਭਗਤਾ ਭਾਈ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਚ ਦੋਸ਼ੀ ਸਮਝੇ ਜਾਂਦੇ ਡੇਰਾ ਸਿਰਸਾ ਦੇ ਪ੍ਰੇਮੀ ਜਤਿੰਦਰ ਕੁਮਾਰ ਉਰਫ਼ ਜਿੰਮੀ ਦੇ ਪਿਤਾ ਮਨੋਹਰ ਲਾਲ ਨੂੰ ਅਣਪਛਾਤਿਆਂ ਨੇ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ । ਮਿਲੀ ਜਾਣਕਾਰੀ ਅਨੁਸਾਰ ਡੇਰਾ ਪ੍ਰੇਮੀ ਮਨੋਹਰ ਲਾਲ ਇਕ ਦੁਕਾਨ ਤੇ ਖਡ਼੍ਹਾ ਸੀ ਜਿਸ ਦੇ ਸਿਰ ਵਿੱਚ ਗੋਲੀ ਮਾਰੀ ਗਈ । ਭਾਵੇਂ ਕਿ ਉਸ ਨੂੰ ਤੁਰੰਤ ਸਿਵਲ ਹਸਪਤਾਲ ਵਿੱਚ ਇਲਾਜ ਲਈ ਲਿਜਾਇਆ ਗਿਆ ਜਿਥੇ ਉਹ ਦਮ ਤੋੜ ਗਿਆ । ਦੱਸਣਯੋਗ ਹੈ ਕਿ ਮ੍ਰਿਤਕ ਦਾ ਪੁੱਤਰ ਇਸ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਚ ਜੇਲ੍ਹ ਵਿੱਚ ਬੰਦ ਹੈ ।ਘਟਨਾ ਦੀ ਸੂਚਨਾ ਮਿਲਣ ਤੇ ਪੁੱਜੇ ਪੁਲੀਸ ਅਧਿਕਾਰੀਆਂ ਨੇ ਜਿੱਥੇ ਇਲਾਕੇ ਚ ਨਾਕਾਬੰਦੀ ਕਰਵਾ ਦਿੱਤੀ ਹੈ ਉਥੇ ਇਸ ਦੀ ਬਰੀਕੀ ਨਾਲ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ ।