ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਭਗਵਾਨ ਵਾਲਮੀਕਿ ਤੀਰਥ ਅਸਥਾਨ ਨੇ ਟੇਕਿਆ ਮੱਥਾ

ਚੰਡੀਗੜ੍ਹ, 22ਸਤੰਬਰ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਭਗਵਾਨ ਵਾਲਮੀਕਿ ਤੀਰਥ ਅਸਥਾਨ ਤੇ ਪਹੁੰਚੇ ਜਿਥੇ ਉਹਨਾਂ ਨੇ ਮੱਥਾ ਟੇਕਿਆ। ਇਸ ਸਮੇਂ ਉਹਨਾਂ ਦੇ ਨਾਲ ਦੋਵੇਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਮੌਜੂਦ ਸਨ।






















