ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋਣ ਤੋਂ ਬਾਅਦ ਐਸਜੀਪੀਸੀ ਦਫਤਰ ਜਾਣਗੇ ਸੀਐਮ ਚੰਨੀ
ਪ੍ਰੈਸ ਨਾਲ ਕਰਨਗੇ ਗੱਲਬਾਤ
ਚੰਡੀਗੜ੍ਹ, 19 ਦਸੰਬਰ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਦਾ ਜਾਇਜਾ ਲੈਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੇ ਹਨ। ਉਹਨਾਂ ਨੇ ਨਾਲ ਉਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਮੌਜੂਦ ਹਨ।
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਕ ਹੋਣ ਤੋਂ ਬਾਅਦ ਸੀਐਮ ਚੰਨੀ ਐਸਜੀਪੀਸੀ ਦਫਤਰ ਜਾਣਗੇ ਅਤੇ ਫਿਰ ਪ੍ਰੈਸ ਦੇ ਰੂਬਰੂ ਹੋਣਗੇ।























