ਜਿਲ•ੇ ਦੇ ਲੋਕਾਂ ਨੂੰ ਸਰਕਾਰੀ ਵਿਭਾਗਾਂ ਦੇ ਕੰਮ ਸਬੰਧੀ ਕਿਸੇ ਤਰ•ਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ-ਸੇਤੀਆ
ਕਰੋਨਾ ਮਹਾਂਮਾਰੀ ਤੇ ਕਾਬੂ ਪਾਉਣਾ ਸਰਕਾਰ ਦੀ ਮੁੱਖ ਤਰਜੀਹ
ਫਰੀਦਕੋਟ 17 ਜੂਨ (ਪਰਾਸ਼ਰ ) ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ ਫਰੀਦਕੋਟ ਦਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਜਿਲ•ਾ ਅਧਿਕਾਰੀਆਂ ਵੱਲੋਂ ਉਨ•ਾਂ ਨੂੰ ਜੀ ਆਇਆ ਕਿਹਾ ਗਿਆ ਅਤੇ ਪੁਲਿਸ ਦੀ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ•ਾਂ ਨੂੰ ਬਾਬਾ ਫਰੀਦ ਜੀ ਦੀ ਚਰਚਨ ਛੋਹ ਪ੍ਰਾਪਤ ਇਤਿਹਾਸਕ ਸ਼ਹਿਰ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਉਣ ਦਾ ਅਫਸਰ ਪ੍ਰਦਾਨ ਕੀਤਾ ਗਿਆ ਹੈ ਤੇ ਉਹ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਜਿਲ•ਾ ਵਾਸੀਆ ਦੇ ਸਹਿਯੋਗ ਨਾਲ ਆਪਣੀ ਡਿਊਟੀ ਪੂਰੀ ਮਿਹਨਤ ਤੇ ਲਗਨ ਨਾਲ ਕਰਨਗੇ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਸਰਕਾਰੀ ਕੰਮਾਂ ਸਬੰਧੀ ਕਿਸੇ ਤਰ•ਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਉਨ•ਾਂ ਦੀ ਪਹਿਲੀ ਤਰਜੀਹ ਜਿਲ•ੇ ਵਿੱਚ ਕਰੋਨਾ ਮਹਾਂਮਾਰੀ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨਾ, ਇਸ ਤੋਂ ਪ੍ਰਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ, ਇਲਾਜ ਸਬੰਧੀ, ਜਿਲ•ੇ ਦੇ ਵਿਕਾਸ ਕਾਰਜਾਂ ਵਿੱਚ ਹੋਰ ਤੇਜੀ ਲਿਆਉਣਾ ਹੈ। ਉਨ•ਾਂ ਕਿਹਾ ਕਿ ਉਹ ਜਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵੱਖ ਵੱਖ ਵਿਕਾਸ ਕਾਰਜਾਂ ਅਤੇ ਮਿਸ਼ਨ ਫਤਿਹ ਤੋਂ ਇਲਾਵਾ ਵੱਖ ਵੱਖ ਜਾਣਕਾਰੀਆਂ ਹਾਸਲ ਕਰਨਗੇ ਅਤੇ ਲੋਕਾਂ ਦੀ ਸੇਵਾ ਲਈ ਪ੍ਰਸ਼ਾਸਨ ਨੂੰ ਹੋਰ ਚੁਸਤ ਅਤੇ ਦਰੁਸਤ ਕਰਨਗੇ। ਉਨ•ਾਂ ਦੁਹਰਾਇਆ ਕਿ ਜਿਲ•ਾ ਵਾਸੀਆ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਸਬੰਧੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਜਿਲ•ਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਦੀ ਰੋਕਥਾਮ ਲਈ ਮਿਸ਼ਨ ਫਤਿਹ ਮੁਹਿੰਮ ਦਾ ਹਿੱਸਾ ਬਣਨ ਅਤੇ ਮਾਸਕ ਪਹਿਨਣ, ਸਮੇਂ ਸਮੇਂ ਤੇ ਹੱਥ ਧੋਣ, ਸਮਾਜਿਕ ਦੂਰੀ ਬਣਾਉਣ ਅਤੇ ਲੋੜ ਤੋਂ ਬਿਨਾ ਘਰਾਂ ਤੋਂ ਨਾ ਨਿਕਲਣ ਸਬੰਧੀ ਖੁਦ ਵੀ ਜਾਗਰੂਕ ਹੋਣ ਅਤੇ ਹੋਰਨਾ ਲੋਕਾਂ ਨੂੰ ਵੀ ਜਾਗਰੂਕ ਕਰਨ।