ਹੁਸ਼ਿਆਰਪੁਰ 5 ਸਤੰਬਰ ( ਵਿਸ਼ਵ ਵਾਰਤਾ )- ਸ੍ਰਮੋਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਮਨਿੰਦਰ ਸਿੰਘ ਬੇਦੀ ਵੀ ਕਰੋਨਾ ਦੀ ਲਪੇਟ ਵਿੱਚ ਆ ਗਏ ਹਨ ਉਹਨਾ “ਦੇਸ਼ ਵਾਸੀਆਂ ਨੂੰ ਵਿਸ਼ਵ ਵਿਆਪੀ ਮਹਾਂਮਾਰੀ ਕਰੋਨਾ ਨੂੰ ਲੈ ਕੇ ਗੰਭੀਰ ਹੋ ਜਾਣਾ ਚਾਹੀਦਾ ਹੈ,ਕਿਉਂਕਿ ਅਕਸਰ ਵੇਖਿਆ ਗਿਆ ਹੈ ਕਿ ਲੋਕ ਇਸ ਨੂੰ ਬਹੁਤ ਹੀ ਹਲਕੇ ਢੰਗ ਨਾਲ ਲੈਂਦੇ ਹਨ ਪ੍ਰੰਤੂ ਅਸਲ ਵਿੱਚ ਇਸ ਮਹਾਂਮਾਰੀ ਦੀ ਲਪੇਟ ਵਿੱਚ ਆਉਣਾ ਮੌਤ ਨੂੰ ਦਾਅਵਤ ਦੇਣ ਦੇ ਬਰਾਬਰ ਹੈ” ਕਿਉਂਕਿ ਇਸ ਦੀ ਹਾਲੇ ਤੱਕ ਕੋਈ ਦਵਾਈ ਨਹੀਂ ਬਣੀ ।ਇਸ ਲਈ ਬਿਹਤਰ ਇਹੀ ਹੈ ਕਿ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਲੈ ਕੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ ਉਹਨਾ ਆਪਣੇ ਸਾਰੇ ਮਿੱਤਰਾ ਸੱਜਣਾ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਬੀਤੇ ਦਿਨਾ ਤੋ ਮੇਰੇ ਸੰਪਰਕ ਵਿੱਚ ਆਏ ਹਨ ਉਹ ਵਿਅਕਤੀ ਹਸਪਤਾਲ ਵਿੱਚ ਜਾਕੇ ਬੇਝਿਜਕ ਹੋ ਕੇ ਆਪਣਾ ਚੈਕਅੱਪ ਜਰੂਰ ਕਰਵਾਉਣ
ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ
ਅੰਮ੍ਰਿਤਸਰ - ਅੱਜ ਹਲਕਾ ਰਾਜਾਸਾਂਸੀ ਅਤੇ ਅਟਾਰੀ ਵਿਖੇ ਕਾਂਗਰਸ ਲੋਕਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਲੋਕਾਂ ਨਾਲ ਮੁਲਾਕਾਤ ਕੀਤੀ। ਉਹਨਾਂ...