• Latest
  • Trending
ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

5 years ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

3 minutes ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

3 minutes ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

2 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

2 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

2 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

2 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

Punjab: ਪੰਜ ਤੱਤਾਂ ‘ਚ ਵਲੀਨ ਹੋਏ ਪਰਵਿੰਦਰ ਝੋਟਾ

3 hours ago
Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਅੰਡਰ-19 ਏਸ਼ੀਆ ਕੱਪ: ਪੜ੍ਹੋ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

National: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 13ਵੀਂ ਵਾਰ ਜਵਾਨਾਂ ਨਾਲ ਮਨਾਈ ਦੀਵਾਲੀ

4 hours ago
International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

International: ਜਾਪਾਨ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, 22 ਲੋਕ ਜ਼ਖ਼ਮੀ

5 hours ago
Hindi News
English News
Sunday, November 8, 2026
No Result
View All Result
22 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

October 29, 2021
in ਸਿਆਸੀ, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਟਰਾਂਸਪੋਰਟ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਲਿਖਿਆ ਜਾਵੇਗਾ ਪੱਤਰ

ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ “ਨੋ ਚਲਾਨ ਡੇਅ”

ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ: ਟਰਾਂਸਪੋਰਟ ਮੰਤਰੀ ਰਾਜਾ ਵੜਿੰਗ

ਚੰਡੀਗੜ੍ਹ, 29 ਅਕਤੂਬਰ(ਵਿਸ਼ਵ ਵਾਰਤਾ)-ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਸੁਣਨਾ ਅਤੇ ਓਵਰਲੋਡਿੰਗ ਆਦਿ ਨੂੰ ਰੋਕਿਆ ਜਾਵੇਗਾ, ਸੜਕ ਸੁਰੱਖਿਆ ਬਾਰੇ ਆਵਾਜਾਈ ਬਾਰੇ ਸੰਖੇਪ ਜਾਣਕਾਰੀ ਰਾਹਗੀਰਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਪੈਂਫ਼ਲਿਟ ਅਤੇ ਬੈਜ ਵੰਡੇ ਜਾਣਗੇ।

ਸੂਬੇ ਦੇ ਸਾਰੇ ਬਲਾਕਾਂ, ਜ਼ਿਲ੍ਹਿਆਂ ਅਤੇ ਵੱਡੇ ਸ਼ਹਿਰਾਂ ਵਿੱਚ 14 ਨਵੰਬਰ, 2021 ਨੂੰ ਵਿੱਢੀ ਜਾਣ ਵਾਲੀ ਇਸ ਸੜਕ ਸੁਰੱਖਿਆ ਮੁਹਿੰਮ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਜ਼ੋਰ ਦਿੱਤਾ ਕਿ ਸੜਕ ਸੁਰੱਖਿਆ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਸੜਕ ਸੁਰੱਖਿਆ ਸਮੱਗਰੀ ਦੇ ਆਧਾਰ ‘ਤੇ ਗਰੇਡਾਂ ਨਾਲ ਕੀਤਾ ਜਾਵੇ ਨਾਕਿ ਇੱਕ ਆਪਸ਼ਨਲ ਪਾਠ ਵਜੋਂ। ਉਨ੍ਹਾਂ ਲੀਡ ਏਜੰਸੀ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਤੇ ਕਾਲਜਾਂ ਵਿੱਚ ਸੜਕ ਸੁਰੱਖਿਆ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਲਈ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਜਾਵੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ 14 ਨਵੰਬਰ, 2021 ਨੂੰ “ਨੋ ਚਲਾਨ ਡੇਅ” ਸਵੇਰੇ 10:00 ਤੋਂ ਦੁਪਹਿਰ 12:00 ਵਜੇ ਤੱਕ ਮਨਾਇਆ ਜਾਵੇਗਾ ਜਿਸ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ, ਇਲਾਕੇ ਦੇ ਲੋਕ ਨੁਮਾਇੰਦਿਆਂ ਦੇ ਸਹਿਯੋਗ ਅਤੇ ਗ਼ੈਰ ਸਰਕਾਰੀ ਸੰਗਠਨਾਂ ਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਰਾਹਗੀਰਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਗ਼ੈਰ ਸਰਕਾਰੀ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਜਾਗਰੂਕਤਾ ਲਿਆਉਣ ਲਈ ਪੂਰੀ ਤਰ੍ਹਾਂ ਸ਼ਮੂਲੀਅਤ ਕਰਦਿਆਂ ਹੈਲਮਟ ਵੰਡਣਗੀਆਂ ਅਤੇ ਰੈਟਰੋ ਰਿਫ਼ਲੈਕਟਿਵ ਟੇਪ ਆਦਿ ਵੀ ਲਾਉਣਗੀਆਂ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸੂਬੇ ਵਿੱਚ ਰੇਟਰੋ ਰਿਫ਼ਲੈਕਟਿਵ ਬੈਂਡ, ਸੜਕ ਸੰਕੇਤਾਂ ਅਤੇ ਹੋਰ ਸੜਕ ਸੁਰੱਖਿਆ ਉਪਕਰਣਾਂ ਦੀ ਖ਼ਰੀਦ ਲਈ ਸੜਕ ਸੁਰੱਖਿਆ ਗਤੀਵਿਧੀਆਂ ਲਈ ਬਜਟ ਵਿੱਚ ਰਾਖਵੀਂ ਗ੍ਰਾਂਟ ਜਾਰੀ ਕਰਨ ਲਈ ਸੂਬਾ ਸਰਕਾਰ ਨਾਲ ਤੁਰੰਤ ਤਾਲਮੇਲ ਕੀਤਾ ਜਾਵੇਗਾ।

ਸ੍ਰੀ ਰਾਜਾ ਵੜਿੰਗ ਨੇ ਸੜਕੀ ਢਾਂਚੇ ਨਾਲ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਗਤੀਵਿਧੀਆਂ ਲਈ ਡੀ.ਪੀ.ਆਰ. ਵਿੱਚ ਨਵੀਆਂ ਸੜਕਾਂ ਬਾਰੇ ਕੀਤੇ ਬਜਟ ਉਪਬੰਧਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ ਅਤੇ ਵਿਭਾਗਾਂ ਨੂੰ ਪੇਂਡੂ ਅਤੇ ਮਿਊਂਸੀਪਲ ਸੜਕਾਂ ‘ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਕ ਬੋਰਡਾਂ ਅਤੇ ਚਿੰਨ੍ਹਾਂ ਵਿੱਚ ਸੁਧਾਰ ਲਿਆਉਣ ਦੀ ਹਦਾਇਤ ਕੀਤੀ। ਇਸ ਸਬੰਧੀ ਲੀਡ ਏਜੰਸੀ ਵੱਲੋਂ ਸਮੂਹ ਅਥਾਰਟੀਆਂ ਨੂੰ ਪੱਤਰ ਲਿਖਿਆ ਜਾਵੇਗਾ।

ਮੀਟਿੰਗ ਵਿੱਚ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਤੋਂ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਆਗੂਆਂ ਸਣੇ ਮਹਿਲਾ ਕਾਂਗਰਸ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸੂਬੇ ਵਿੱਚ ਸੜਕਾਂ, ਫੁੱਟਪਾਥਾਂ, ਸੰਕੇਤਾਂ ਦੇ ਸੁਧਾਰ ਅਤੇ ਸੜਕ ਹਾਦਸਿਆਂ ਨੂੰ ਰੋਕਣ ਸਬੰਧੀ ਵਡਮੁੱਲੇ ਸੁਝਾਅ ਦਿੱਤੇ। ਮੀਟਿੰਗ ਵਿੱਚ ਮੌਜੂਦ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਟਰਾਂਸਪੋਰਟ ਮੰਤਰੀ ਨੂੰ ਸੂਬੇ ਭਰ ਵਿੱਚ ਲੋਕਾਂ ਵਿੱਚ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਪ੍ਰੋਗਰਾਮਾਂ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਕਿਉਂਕਿ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਆਦਿ ਸਣੇ ਪੰਜਾਬ ਉਨ੍ਹਾਂ ਪੰਜ ਸੂਬਿਆਂ ਵਿੱਚ ਸ਼ਾਮਲ ਹੈ, ਜਿਥੇ ਪ੍ਰਤੀ ਲੱਖ ਆਬਾਦੀ ਪਿੱਛੇ ਮੌਤਾਂ ਵੱਧ ਹਨ।

ਏ.ਡੀ.ਜੀ.ਪੀ. (ਟਰੈਫ਼ਿਕ) ਡਾ. ਐਸ.ਐਸ. ਚੌਹਾਨ ਨੇ ਸੁਝਾਅ ਦਿੱਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਨੂੰ ਵਿਸ਼ਵ ਪੈਦਲ ਯਾਤਰੀ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਸਬੰਧੀ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਨੂੰ ਤਜਵੀਜ਼ ਭੇਜਣ।

ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟਰਤਨਮ, ਏ.ਡੀ.ਜੀ.ਪੀ. (ਟ੍ਰੈਫ਼ਿਕ) ਡਾ. ਐਸ.ਐਸ. ਚੌਹਾਨ ਅਤੇ ਟ੍ਰੈਫ਼ਿਕ ਸਲਾਹਕਾਰ ਪੰਜਾਬ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਸਥਾਨਕ ਸਰਕਾਰਾਂ, ਟ੍ਰੈਫ਼ਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਅਫਗਾਨਿਸਤਾਨ ਦੇ ਉੱਤਰੀ ਸੂਬੇ ਤਖਾਰ ਵਿੱਚ, ਨਸ਼ਾ ਵਿਰੋਧੀ ਪੁਲਿਸ ਨੇ 180 ਕਿਲੋਗ੍ਰਾਮ ਤੋਂ...

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

by Navjot
November 8, 2026
0

  ਕਾਬੁਲ, 8 ਨਵੰਬਰ (ਵਿਸ਼ਵ ਵਾਰਤਾ) - ਪੂਰਬੀ ਅਫਗਾਨਿਸਤਾਨ ਦੇ ਲਗਮਾਨ ਸੂਬੇ ਵਿੱਚ ਇੱਕ ਹਾਈਵੇਅ 'ਤੇ ਵਾਪਰੀ ਟੱਕਰ ਵਿੱਚ ਘੱਟੋ-ਘੱਟ...

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

by Navjot
November 8, 2026
0

  ਪਟਨਾ, 8 ਨਵੰਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਸ਼ਨੀਵਾਰ ਨੂੰ ਕੈਮੂਰ ਜ਼ਿਲ੍ਹੇ ਵਿੱਚ ਇੱਕ ਕਾਰਵਾਈ ਦੌਰਾਨ ਹੈਰੋਇਨ ਤਸਕਰੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (NPPA) ਵੱਲੋਂ ਕੈਂਸਰ-ਰੋਧੀ ਦਵਾਈਆਂ 'ਤੇ 'ਵਪਾਰਕ ਮਾਰਜਿਨ' (trade...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ

by Ranjit Singh
2 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਆਖਰੀ ਦਿਨ ਜਲੰਧਰ, 27 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 