ਸੜਕ ਹਾਦਸੇ ‘ਚ ਮਾਰੇ ਗਏ ਕਿਸਾਨਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਮੁਆਵਜ਼ੇ ਦੀ ਮੰਗ

ਚੰਡੀਗੜ੍ਹ, 12 ਦਸੰਬਰ(ਵਿਸ਼ਵ ਵਾਰਤਾ)-ਕਿਸਾਨ ਅੰਦੋਲਨ ਤੋਂ ਘਰ ਵਾਪਸੀ ਦੌਰਾਨ ਸੜਕ ਹਾਦਸੇ ਵਿੱਚ ਮਾਰੇ ਗਏ 2 ਕਿਸਾਨਾਂ ਦੇ ਪਰਿਵਾਰਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਸਾਨਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ।
https://twitter.com/capt_amarinder/status/1469653588058071049?s=20
ਕੈਪਟਨ ਨੇ ਟਵੀਟ ਵਿੱਚ ਲਿਖਿਆ ਕਿ ਗਿੱਦੜਬਾਹਾ ਵਿੱਚ ਆਸਾ ਬੁੱਟਰ ਦੇ ਦੋ ਕਿਸਾਨਾਂ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਟਿਕਰੀ ਸਰਹੱਦ ਤੋਂ ਘਰ ਪਰਤ ਰਹੇ ਸਨ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਣ, ਜਿਵੇਂ ਹੋਰਨਾਂ ਨੂੰ ਦਿੱਤੀਆਂ ਜਾ ਰਹੀਆਂ ਹਨ।






















