ਸੜਕ ਹਾਦਸੇ ’ਚ 5 ਬੱਚਿਆਂ ਸਮੇਤ 6 ਦੀ ਮੌਤ
4 ਗੰਭੀਰ ਜਖ਼ਮੀ

ਚੰਡੀਗੜ੍ਹ, 2ਜੁਲਾਈ(ਵਿਸ਼ਵ ਵਾਰਤਾ)-ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਦੇ ਸਰੈਆ ਥਾਣਾ ਖੇਤਰ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿਥੇ ਵੀਰਵਾਰ ਦੀ ਰਾਤ ਨੂੰ ਸੜਕ ਹਾਦਸੇ ਵਿੱਚ 5ਬੱਚਿਆਂ ਸਮੇਤ 6 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 4ਹੋ ਜ਼ਖਮੀ ਦੱਸੇ ਜਾ ਰਹੇ ਹਨ। ਮ੍ਰਿਤਕ ਬੱਚਿਆਂ ਦੀ ਉਮਰ 4 ਤੋਂ 6 ਸਾਲ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਇਕ ਟਰੱਕ ਮੁਜ਼ੱਫਰਪੁਰ ਤੋਂ ਛਪਰਾ ਵੱਲ ਜਾ ਰਿਹਾ ਸੀ, ਰਾਸ਼ਟਰੀ ਰਾਜ ਮਾਰਗ ਨੰਬਰ 722 ਉਤੇ ਬਖਰਾ ਬਾਜ਼ਾਰ ਦੇ ਸਹਦਾਨੀ ਪਿੰਡ ਕੋਲ ਟਰੱਕ ਡਰਾਈਵਰ ਦਾ ਸੰਤੁਲਨ ਵਿਗੜ ਗਿਆ ਅਤੇ ਸੜਕ ਕਿਨਾਰੇ ਬੈਠੇ ਲੋਕਾਂ ਨੂੰ ਕੁਚਲਦਾ ਹੋਇਆ ਬਿਜਲੀ ਖੰਭੇ ਨਾਲ ਜਾ ਟਕਰਾਇਆ। ਘਟਨਾ ਸਥਾਨ ਉਤੇ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਲੋਕਾਂ ਨੇ ਹਸਪਤਾਲ ਵਿੱਚ ਮੌਤ ਹੋ ਗਈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।





















