ਸੰਕਟ ‘ਚ ਸੈਣੀ ਸਰਕਾਰ , ਗਵਰਨਰ ਨੂੰ ਮਿਲੇਗਾ ਹਰਿਆਣਾ ਕਾਂਗਰਸ ਦਾ ਵਫ਼ਦ
ਚੰਡੀਗੜ੍ਹ, 10ਮਈ(ਵਿਸ਼ਵ ਵਾਰਤਾ) ਹਰਿਆਣਾ ‘ਚ ਆਏ ਸਿਆਸੀ ਭੂਚਾਲ ਤੋਂ ਬਾਅਦ ਹਰਿਆਣਾ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਰਾਜਪਾਲ ਨੂੰ ਚਿੱਠੀ ਲਿਖੀ ਹੈ,..ਦੱਸ ਦੇਈਏ ਕਿ ਹੁਣ ਹਰਿਆਣਾ ਕਾਂਗਰਸ ਨੇ ਵੀ ਰਾਜਪਾਲ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਨੂਹ ਦੇ ਵਿਧਾਇਕ ਆਫਤਾਬ ਅਹਿਮਦ ਨੇ ਰਾਜਪਾਲ ਨੂੰ ਮਿਲਣ ਦਾ ਸਮਾਂ ਮੰਗਿਆ ਹੈ। ਨਾਲ ਹੀ ਕਾਂਗਰਸ ਨੇ ਸਰਕਾਰ ਦੇ ਫਲੋਰ ਟੈਸਟ ਦੀ ਮੰਗ ਉਠਾਈ ਹੈ।
ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੁੱਖ ਮੰਤਰੀ ਭੂਪੇਂਦਰ ਸਿੰਘ ਹੁੱਡਾ ਨੇ ਕਿਹਾ ਕਿ ਰਾਜਪਾਲ ਤੋਂ 10 ਮਈ ਨੂੰ ਯਾਨੀ ਕੇ ਅੱਜ ਮੁਲਾਕਾਤ ਦੀ ਮੰਗ ਕੀਤੀ ਗਈ ਹੈ। ਕਾਂਗਰਸ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਬਹੁਮਤ ਗੁਆ ਚੁੱਕੀ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਰਾਜਪਾਲ ਤੋਂ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕੀਤੀ ਹੈ। ਨਾਲ ਹੀ ਕਿਹਾ ਕਿ ਰਾਸ਼ਟਰਪਤੀ ਸ਼ਾਸਨ ਲਗਾ ਕੇ ਚੋਣਾਂ ਜਲਦੀ ਕਰਵਾਈਆਂ ਜਾਣ,….ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਹਰਿਆਣਾ ਦੇ ਰਾਜਪਾਲ ਨੂੰ ਪੱਤਰ ਲਿਖਿਆ ਸੀ। ਦੁਸ਼ਯੰਤ ਚੌਟਾਲਾ ਨੇ ਰਾਜਪਾਲ ਨੂੰ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਅਤੇ ਫਲੋਰ ਟੈਸਟ ਦੀ ਮੰਗ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਸੀ ,.ਕਿ ਅਸੀਂ ਮੌਜੂਦਾ ਸਰਕਾਰ ਦਾ ਸਮਰਥਨ ਨਹੀਂ ਕਰਦੇ ਅਤੇ ਹਰਿਆਣਾ ਵਿੱਚ ਸਰਕਾਰ ਬਣਾਉਣ ਲਈ ਕਿਸੇ ਵੀ ਹੋਰ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਲਈ ਸਾਡੇ ਦਰਵਾਜ਼ੇ ਖੁੱਲ੍ਹੇ ਹਨ।