ਸੰਗਰੂਰ ਲੋਕ ਸਭਾ ਜ਼ਿਮਨੀ ਚੋਣ
ਪੜ੍ਹੋ ਦੁਪਹਿਰ 3 ਵਜੇ ਤੱਕ ਹੋਇਆ ਕਿੰਨੇ ਫੀਸਦੀ ਮਤਦਾਨ
ਚੰਡੀਗੜ੍ਹ,23 ਜੂਨ(ਵਿਸ਼ਵ ਵਾਰਤਾ)- ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ ਹੈ। ਦੁਪਿਹਰ 3 ਵਜੇ ਤੱਕ ਸਿਰ 29.07 ਵੋਟਿੰਗ ਹੀ ਹੋਈ ਸਕੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਸਭ ਤੋਂ ਵੱਧ ਮਤਦਾਨ ਮਲੇਰਕੋਟਲਾ ਵਿੱਚ ਹੋਇਆ ਹੈ ਇੱਥੇ 33.08% ਵੋਟਿੰਗ ਹੋਈ ਹੈ। ਦੱਸ ਦਈਏ ਕਿ ਸੰਗਰੂਰ ਹਲਕੇ ਵਿੱਚ ਪਿਛਲੀਆਂ ਚੋਣਾਂ ਦੌਰਾਨ ਲੋਕਾਂ ਵੱਲੋਂ ਭਾਰੀ ਗਿਣਤੀ ਵਿੱਚ ਵੋਟਾਂ ਪਾਈਆਂ ਜਾਂਦੀਆਂ ਹਨ। ਇਸ ਲਈ ਮਤਦਾਨ ਦੀ ਘੱਟ ਪ੍ਰਤੀਸ਼ਤ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਕਿਆਸਰਾਈਆਂ ਜਾਰੀ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮੀਸ਼ਨ ਨੂੰ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਹੈ ।
ਭਾਰਤ ਦੇ ਚੋਣ ਕਮਿਸ਼ਨ ਤੋਂ ਮੰਗ ਕਰਦੇ ਹਾਂ ਕਿ ਸਮਾਂ ਝੋਨੇ ਦੇ ਸੀਜਨ ਦਾ ਹੈ ..ਬਹੁਤ ਲੋਕ ਦਿਹਾੜੀ ਜਾਂ ਹੋਰ ਕੰਮ ਤੇ ਗਏ ਹੋਏ ਨੇ …ਕਿਰਪਾ ਕਰਕੇ ਵੋਟਾਂ ਪਾਉਣ ਦਾ ਸਮਾਂ 6 ਵਜੇ ਤੋਂ ਵਧਾ ਕੇ 7 ਵਜੇ ਕਰ ਦਿੱਤਾ ਜਾਵੇ ਤਾਂ ਕਿ ਓਹ ਵੀ ਬਾਬਾ ਭੀਮ ਰਾਓ ਅੰਬੇਦਕਰ ਦੁਆਰਾ ਰਚਿਤ ਸਵਿੰਧਾਨ ਅਨੁਸਾਰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣ…
— Bhagwant Mann (@BhagwantMann) June 23, 2022