ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਐਕਸ਼ਨ ‘ਚ: ਸਾਬਕਾ ਵਿਧਾਇਕ ਨੂੰ ਪਾਰਟੀ ‘ਚੋਂ ਕੱਢਿਆ
ਚੰਡੀਗੜ੍ਹ,9 ਜੂਨ(ਵਿਸ਼ਵ ਵਾਰਤਾ)- ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਐਕਸ਼ਨ ਵਿੱਚ ਨਜ਼ਰ ਆ ਰਹੀ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ 2 ਵਾਰ ਵਿਧਾਇਕ ਰਹਿ ਚੁੱਕੀ ਹਰਚੰਦ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਣ ਕਾਂਗਰਸ ਪਾਰਟੀ ਚੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ ਹੈ।
ਦੱਸ ਦਈਏ ਕਿ ਹਰਚੰਦ ਕੌਰ ਮਹਿਲ ਕਲਾਂ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੀ ਹੈ। ਇਸੇ ਸਾਲ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਉਨ੍ਹਾਂ ਨੂੰ ਮਹਿਲ ਕਲਾਂ ਰਿਜ਼ਰਵ ਸੀਟ ਤੋਂ ਟਿਕਟ ਦਿੱਤੀ ਸੀ। ਹਾਲਾਂਕਿ ਉਹ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਪੰਡੋਰੀ ਤੋਂ ਹਾਰ ਗਏ ਸਨ। ਮਹਿਲ ਕਲਾਂ ਵੀ ਸੰਗਰੂਰ ਲੋਕ ਸਭਾ ਸੀਟ ਅਧੀਨ ਆਉਂਦਾ ਹੈ।