ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਮਸਤੂਆਣਾ ਸਾਹਿਬ ‘ਚ ਬੇਅਦਬੀ ਦੀ ਕੋਸ਼ਿਸ਼
ਚੰਡੀਗੜ੍ਹ,24 ਅਗਸਤ(ਵਿਸ਼ਵ ਵਾਰਤਾ)- ਇਸ ਸਮੇਂ ਦੀ ਵੱਡੀ ਖਬਰ ਜ਼ਿਲ੍ਹਾ ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਮਸਤੂਆਣਾ ਸਾਹਿਬ ਤੋਂ ਆ ਰਹੀ ਹੈ। ਜਾਣਕਾਰੀ ਅਨੁਸਾਰ ਇੱਥੇ ਇੱਕ ਸਖ਼ਸ਼ ਵੱਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ ਹੈ। ਹੋਰ ਮਿਲੀ ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਕਿ ਇਹ ਘਟਨਾ ਸਵੇਰੇ 5 ਵਜੇ ਦੀ ਹੈ ਜਦੋਂ ਇੱਕ ਸ਼ਖ਼ਸ ਮੱਥਾ ਟੇਕਣ ਦੇ ਬਹਾਨੇ ਗੁਰੂ ਘਰ ‘ਚ ਵੜਿਆ ਪਰ ਉਸਦੇ ਚਾਲ ਚਲਣ ਨੂੰ ਵੇਖ ਸੇਵਾਦਾਰਾਂ ਨੂੰ ਪਹਿਲਾਂ ਹੀ ਉਸਤੇ ਸ਼ੱਕ ਹੋ ਗਿਆ। ਸੇਵਾਦਾਰਾਂ ਮੁਤਾਬਕ ਇਹ ਸ਼ਖ਼ਸ ਸਿੱਧਾ ਹੀ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਨੇੜੇ ਪਹੁੰਚ ਗਿਆ ਅਤੇ ਜਿਵੇਂ ਹੀ ਉਸਨੇ ਪ੍ਰਕਾਸ਼ ਅਸਥਾਨ ਦੇ ਆਲੇ ਦੁਆਲੇ ਲੱਗੇ ਜੰਗਲੇ ਨੂੰ ਟੱਪਣ ਦੀ ਕੋਸ਼ਿਸ਼ ਕੀਤੀ ਤਾਂ ਸੇਵਾਦਾਰਾਂ ਨੇ ਉਸਨੂੰ ਮੌਕੇ ‘ਤੇ ਹੀ ਦਬੋਚ ਲਿਆ। ਜਿਸ ਤੋਂ ਬਾਅਦ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪਰ ਅਜੇ ਤੱਕ ਉੱਕਤ ਵਿਅਕਤੀ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਉਹ ਕਿੱਥੋਂ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਕੀ ਇਰਾਦਾ ਸੀ।
ਪੁਲਿਸ ਦਾ ਕਹਿਣਾ ਹੈ ਕਿ ਬਿਆਨ ਦਰਜ ਕਰ ਕੇ ਜਲਦੀ ਹੀ ਇਸ ਦੀ ਜਾਂਚ ਸ਼ੁਰੂ ਕੀਤੀ ਜਾਵੇਗੀ।























