ਵੱਡੀ ਖਬਰ
ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਕਿਸਾਨ ਯੂਨੀਅਨ(ਏਕਤਾ ਉਗਰਾਹਾਂ) ਦੇ ਆਗੂਆਂ ਨਾਲ ਕੀਤੀ ਮੁਲਾਕਾਤ
ਕਿਸਾਨਾਂ ਅਤੇ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਬਣੀ ਸਹਿਮਤੀ
ਪੜ੍ਹੋ ਮੁੱਖ ਮੰਤਰੀ ਰਿਹਾਇਸ਼ ਅੱਗੇ ਲਾਏ ਪੱਕੇ ਮੋਰਚੇ ਨੂੰ ਕਦੋਂ ਚੁੱਕਣਗੇ ਕਿਸਾਨ
ਚੰਡੀਗੜ੍ਹ 28 ਅਕਤੂਬਰ(ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਖਬਰ ਪਟਿਆਲਾ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਪਟਿਆਲਾ ਦੇ ਸਰਕਟ ਹਾਊਸ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਾਰਤੀ ਕਿਸਾਨ ਯੂਨੀਅਨ( ਏਕਤਾ ਉਗਰਾਹਾਂ ) ਦੇ ਆਗੂਆਂ ਨਾਲ ਮੁਲਾਕਾਤ ਕੀਤੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਮੀਟਿੰਗ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਸਮੇਤ ਪਟਿਆਲਾ ਅਤੇ ਸੰਗਰੂਰ ਨਾਲ ਸੰਬੰਧਿਤ ਸੀਨੀਅਰ ਅਧਿਕਾਰੀ ਮੌਜੂਦ ਸਨ। ਇਸ ਦੇ ਨਾਲ ਹੀ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਸਹਿਮਤੀ ਬਣ ਗਈ ਹੈ। ਹੋਰ ਜਾਣਕਾਰੀ ਅਨੁਸਾਰ ਮਾਈਨਿੰਗ, ਮੌਸਮੀ ਮਾਰ ਦੇ ਨਾਲ ਫਸਲਾਂ ਦੇ ਖਰਾਬ ਹੋਣ ਦਾ ਮੁਆਵਾਜ਼ਾ ਅਤੇ ਭਾਰਤਮਾਲਾ ਪ੍ਰਾਜੈਕਟ ਨਾਲ ਸੰਬੰਧਿਤ ਮੰਗਾਂ ਨੂੰ ਸਰਕਾਰ ਨੇ ਲਿਖਤੀ ਰੂਪ ਵਿੱਚ ਮੰਨ ਲਿਆ ਹੈ।
ਦੱਸ ਦਈਏ ਕਿ ਬੀਤੀ 7 ਤਰੀਕ ਨੂੰ ਭਾਰਤੀ ਕਿਸਾਨ ਯੂਨੀਅਨ( ਏਕਤਾ ਉਗਰਾਹਾਂ ) ਦੇ ਆਗੂਆਂ ਨੇ ਸਰਕਾਰ ਨਾਲ ਮੁਲਾਕਾਤ ਕੀਤੀ ਸੀ, ਜਿਸ ਤੋਂ ਬਾਅਦ ਯੂਨੀਅਨ ਦੇ ਆਗੂਆਂ ਨੇ ਕਿਹਾ ਸੀ ਕਿ ਬੇਸ਼ੱਕ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ ਪਰ ਮੰਗਾਂ ਨੂੰ ਲਿਖਤੀ ਰੂਪ ਵਿੱਚ ਨਾ ਮੰਨਣ ਦੇ ਚੱਲਦਿਆਂ 9 ਤਰੀਕ ਤੋਂ ਸੰਗਰੂਰ ਵਿੱਚ ਕਿਸਾਨਾਂ ਨੇ ਪੱਕਾ ਮੋਰਚਾ ਲਗਾਇਆ ਹੋਇਆ ਹੈ।
ਇਸ ਤੋਂ ਬਾਅਦ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਕੱਲ੍ਹ 29 ਤਰੀਕ ਨੂੰ ਪਹਿਲਾਂ ਤੋਂ ਸੱਦੀ ਗਈ ਰੈਲੀ ਤੋਂ ਬਾਅਦ ਧਰਨਾ ਖਤਮ ਕਰ ਦਿੱਤਾ ਜਾਵੇਗਾ।























