• Latest
  • Trending
ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ “ਆਪ” ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ  – ਅਰਵਿੰਦ ਕੇਜਰੀਵਾਲ 

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ “ਆਪ” ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ – ਅਰਵਿੰਦ ਕੇਜਰੀਵਾਲ 

2 years ago
Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

13 minutes ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

25 minutes ago
Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

1 hour ago
India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

1 hour ago
ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੰਗਾਲ ਦੇ ਬੀਰਭੂਮ ‘ਚ ਹੋਟਲ ਵਿੱਚ ਅੱਗ ਲੱਗਣ ਕਾਰਨ 6 ਲੋਕਾਂ ਦੀ ਮੌਤ, ਕਈ ਜ਼ਖਮੀ

2 hours ago
ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

ਲੁਧਿਆਣਾ ਕੋਰਟ ਬਲਾਸਟ ਕੇਸ ਦੀ ਸੁਣਵਾਈ ਅੱਜ

3 hours ago
15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਚੰਡੀਗੜ੍ਹ ਵਿੱਚ 4 ਐਫਆਈਆਰ ਦਰਜ : ਸਿਮਰਨਜੀਤ ਸਿੰਘ ਮਾਨ ਸਮੇਤ ਇਨ੍ਹਾਂ ਲੋਕਾਂ ਖਿਲਾਫ ਮਾਮਲਾ ਦਰਜ 

3 hours ago
UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

UGC-NET ਦੀਆਂ English, Commerce ਅਤੇ Sociology ਪ੍ਰੀਖਿਆਵਾਂ ਰੱਦ ; NTA ਵੱਲੋਂ ਤਿੰਨੋ ਪੇਪਰ ਮੁੜ ਕਰਵਾਉਣ ਦਾ ਫ਼ੈਸਲਾ ; ਪੇਪਰ ਦੀਆਂ ਨਵੀਆਂ ਤਰੀਕਾਂ ਦਾ ਐਲਾਨ

4 hours ago
ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

ਫਿਲਮ ‘Khalifa’ ਦੇ ਨਿਰਮਾਤਾਵਾਂ ਨੇ ਫਿਲਮ ਵਿੱਚ ਆਨੰਦ ਮਨਮਧਨ ਦੇ ਕਿਰਦਾਰ ਦਾ ਕੀਤਾ ਖੁਲਾਸਾ

4 hours ago
ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

ਐਕਸ਼ਨ ਐਂਟਰਟੇਨਰ ਫਿਲਮ ‘Comrade Kalyan’ ਅਕਤੂਬਰ ‘ਚ ਹੋਵੇਗੀ ਰਿਲੀਜ਼

4 hours ago
ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ

ਭਾਰਤ ਨੇ ਸੇਸ਼ੇਲਸ ਨੂੰ ਸੌਂਪੇ ਵਿਸ਼ੇਸ਼ ਔਜ਼ਾਰ ; ਰੱਖਿਆ ਅਤੇ ਸਮੁੰਦਰੀ ਸਹਿਯੋਗ ਹੋਇਆ ਮਜ਼ਬੂਤ

4 hours ago
ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ

ਦੁਨੀਆ ਭਰ ਵਿੱਚ ਕੁਦਰਤੀ ਆਫ਼ਤਾਂ ਵੇਲੇ ਸਭ ਤੋਂ ਪਹਿਲਾਂ ਮਦਦ ਕਰਨ ਵਾਲੇ ਮੋਹਰੀ ਦੇਸ਼ ਵਜੋਂ ਉੱਭਰ ਰਿਹਾ ਹੈ ਭਾਰਤ

4 hours ago
Hindi News
English News
Monday, August 17, 2026
No Result
View All Result
31 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ “ਆਪ” ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ – ਅਰਵਿੰਦ ਕੇਜਰੀਵਾਲ 

ਇਸ ਸਮੇਂ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਤੇ ਰਾਜਪਾਲ ਨਾਲ ਇਕੱਲਿਆਂ ਲੜਨਾ ਪੈ ਰਿਹਾ ਹੈ, 13 ਸੰਸਦ ਮੈਂਬਰ ਦੇ ਕੇ ਉਨ੍ਹਾਂ ਦੇ ਹੱਥ ਮਜ਼ਬੂਤ ਕਰੋ- ਕੇਜਰੀਵਾਲ

May 30, 2024
in ਖਬਰਾਂ, ਪੰਜਾਬ
ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ “ਆਪ” ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ  – ਅਰਵਿੰਦ ਕੇਜਰੀਵਾਲ 

ਭਗਵੰਤ ਮਾਨ ਦੇ ਨਾਲ ਸਾਡੇ 13 ਸੰਸਦ ਮੈਂਬਰ ਕੇਂਦਰ ਸਰਕਾਰ ਤੋਂ ਪੰਜਾਬ ਦੇ ਹੱਕਾਂ ਲਈ ਲੜਨਗੇ ਅਤੇ ਸਾਰੇ ਬਕਾਇਆ ਫ਼ੰਡ ਜਾਰੀ ਕਰਵਾਉਣਗੇ-ਕੇਜਰੀਵਾਲ

ਇਸ ਵਾਰ ਕੇਂਦਰ ਵਿਚ ਮੋਦੀ ਸਰਕਾਰ ਨਹੀਂ ਆ ਰਹੀ, ਭਾਰਤ ਵਿਚ ਭਾਰੀ ਬਹੁਮਤ ਨਾਲ ਗੱਠਜੋੜ ਦੀ ਸਰਕਾਰ ਬਣ ਰਹੀ ਹੈ, ਜਿਸ ਵਿਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ – ਭਗਵੰਤ ਮਾਨ

ਇਹ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ, ਅਰਵਿੰਦ ਕੇਜਰੀਵਾਲ ਇਸ ਲਈ ਲੜ ਰਹੇ ਹਨ- ਭਗਵੰਤ ਮਾਨ

ਅਸੀਂ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ, ਜਦਕਿ 10 ਸਾਲ ਸੱਤਾ ‘ਚ ਰਹਿਣ ਦੇ ਬਾਵਜੂਦ ਪ੍ਰਧਾਨ ਮੰਤਰੀ ਮੋਦੀ ਮੱਝ ਅਤੇ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ – ਭਗਵੰਤ ਮਾਨ

ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਾਲਾਂ ਵਿੱਚ ਰਿਕਾਰਡ ਕੰਮ ਕੀਤੇ ਹਨ, ਉਸੇ ਤਰ੍ਹਾਂ ਮੈਂ ਪੰਜ ਸਾਲਾਂ ‘ਚ ਸੰਗਰੂਰ ਲਈ ਰਿਕਾਰਡ ਕੰਮ ਕਰਾਂਗਾ – ਮੀਤ ਹੇਅਰ

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਮੀਤ ਹੇਅਰ ਲਈ ਕੀਤਾ ਪ੍ਰਚਾਰ, ਸੰਗਰੂਰ ਵਿੱਚ ‘ਆਪ’ ਉਮੀਦਵਾਰ ਨਾਲ ਕੀਤਾ ਵੱਡਾ ਰੋਡ ਸ਼ੋਅ, ਲੋਕਾਂ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ

ਸੰਗਰੂਰ/ਚੰਡੀਗੜ੍ਹ, 30 ਮਈ( ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਅਤੇ ਮਾਨ ਨੇ ਸੰਗਰੂਰ ‘ਚ ‘ਆਪ’ ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਮੀਤ ਹੇਅਰ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।

ਰੋਡ ਸ਼ੋਅ ‘ਚ ਹਜ਼ਾਰਾਂ ਦੀ ਗਿਣਤੀ ‘ਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਥਾਵਾਂ ‘ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ। ਤੁਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਵਾਰ ਵੀ ਸਾਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਇਸ ਲਈ ਇੱਥੋਂ ਤੁਹਾਨੂੰ ਉਮੀਦਵਾਰ ਮੀਤ ਹੇਅਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਉਣਾ ਹੈ।

ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਨੂੰ ਰਿਕਾਰਡ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਜਿਤਾਇਆ। ਤੁਸੀਂ 117 ਵਿੱਚੋਂ 92 ਵਿਧਾਇਕ ਆਮ ਆਦਮੀ ਪਾਰਟੀ ਨੂੰ ਦਿੱਤੇ ਹਨ। ਹੁਣ ਸਾਨੂੰ ਲੋਕ ਸਭਾ ਵਿੱਚ ਵੀ ਮਜ਼ਬੂਤ ਕਰੋ, ਤਾਂ ਜੋ ਅਸੀਂ ਕੇਂਦਰ ਸਰਕਾਰ ਤੋਂ ਪੰਜਾਬ ਦੇ ਕੰਮ ਆਸਾਨੀ ਨਾਲ ਕਰਵਾਉਣ ਦਾ ਨਾਲ-ਨਾਲ ਪੰਜਾਬ ਦੇ ਸਾਰੇ ਬਕਾਇਆ ਫ਼ੰਡ ਜਾਰੀ ਕਰਵਾ ਸਕੀਏ।

ਉਨ੍ਹਾਂ ਕਿਹਾ ਕਿ ਇਸ ਸਮੇਂ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਇਕੱਲਿਆਂ ਹੀ ਲੜਨਾ ਪੈ ਰਿਹਾ ਹੈ। ਕੇਂਦਰ ਸਰਕਾਰ ਆਪਣੇ ਰਾਜਪਾਲ ਰਾਹੀਂ ਪੰਜਾਬ ਸਰਕਾਰ ਨੂੰ ਲਗਾਤਾਰ ਤੰਗ-ਪਰੇਸ਼ਾਨ ਕਰ ਰਹੀ ਹੈ। ਜੇਕਰ ਸਾਡੇ ਕੋਲ ਪੰਜਾਬ ਦੇ 13 ਸੰਸਦ ਮੈਂਬਰ ਹੋਣਗੇ ਤਾਂ ਇਹ ਸਾਰੇ ਸੰਸਦ ਵਿੱਚ ਭਗਵੰਤ ਮਾਨ ਦੇ ਹੱਥ ਅਤੇ ਆਵਾਜ਼ ਬਣਨਗੇ ਅਤੇ ਉਨ੍ਹਾਂ ਨਾਲ ਮਿਲ ਕੇ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਪੰਜਾਬ ਦੇ ਹੱਕਾਂ ਲਈ ਲੜਨਗੇ। ਇਸ ਲਈ ਇਸ ਵਾਰ ਆਮ ਆਦਮੀ ਪਾਰਟੀ ਦੇ 13 ਸੰਸਦ ਮੈਂਬਰ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰੋ।

ਕੇਜਰੀਵਾਲ ਨੇ ਕਿਹਾ ਕਿ ਦੋ ਸਾਲ ਪਹਿਲਾਂ ਤੁਸੀਂ ਪੰਜਾਬ ‘ਚ ਇਮਾਨਦਾਰ ਸਰਕਾਰ ਬਣਾਈ ਸੀ, ਜਿਸ ਕਾਰਨ ਹੁਣ ਪੰਜਾਬ ‘ਚ ਹਰ ਖੇਤਰ ‘ਚ ਕਾਫ਼ੀ ਕੰਮ ਹੋ ਰਿਹਾ ਹੈ। ਪਹਿਲੀ ਵਾਰ ਹਜ਼ਾਰਾਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਤੋਂ ਸਰਕਾਰੀ ਨੌਕਰੀ ਮਿਲੀ। ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਵੱਖ-ਵੱਖ ਥਾਵਾਂ ‘ਤੇ ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਅਹਿਮ ਕੰਮ ਕੀਤੇ ਜਾਣੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਤੇਜ਼ੀ ਨਾਲ ਤਰੱਕੀ ਅਤੇ ਵਿਕਾਸ ਲਈ ਇਸ ਵਾਰ ਝਾੜੂ ਦਾ ਬਟਨ ਦਬਾਓ ਅਤੇ ਸਾਡੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਓ।

ਇਸ ਵਾਰ ਕੇਂਦਰ ਵਿਚ ਮੋਦੀ ਸਰਕਾਰ ਨਹੀਂ ਆ ਰਹੀ, ਭਾਰਤ ਵਿਚ ਭਾਰੀ ਬਹੁਮਤ ਨਾਲ ਗੱਠਜੋੜ ਦੀ ਸਰਕਾਰ ਬਣ ਰਹੀ ਹੈ,ਜਿਸ ਵਿਚ ਪੰਜਾਬ ਦਾ ਸਭ ਤੋਂ ਵੱਡਾ ਯੋਗਦਾਨ ਹੋਵੇਗਾ – ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੈਸੇ ਦੇ ਕੇ ਵੀ ਲੋਕ ਨਹੀਂ ਮਿਲ ਰਹੇ। ਲੋਕ 50 ਡਿਗਰੀ ਤਾਪਮਾਨ ਵਿੱਚ ਵੀ ਸਾਡੇ ਰੋਡ ਸ਼ੋਅ ਦਾ ਸਮਰਥਨ ਕਰਨ ਲਈ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਤੁਹਾਡਾ ਪਿਆਰ ਅਤੇ ਵਿਸ਼ਵਾਸ ਮੈਨੂੰ ਕਦੇ ਥੱਕਣ ਨਹੀਂ ਦਿੰਦਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਚੋਣਾਂ ਦੇ 6ਵੇਂ ਗੇੜਾਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਵਾਰ ਕੇਂਦਰ ਵਿੱਚ ਮੋਦੀ ਸਰਕਾਰ ਨਹੀਂ ਆਉਣ ਵਾਲੀ। ਇੰਡੀਆ ਗੱਠਜੋੜ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਿਹਾ ਹੈ। ਇਸ ਸਰਕਾਰ ਵਿਚ ਪੰਜਾਬ ਅਤੇ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਧ ਯੋਗਦਾਨ ਹੋਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਇਹ ਚੋਣ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ। ਭਾਜਪਾ ਸੰਵਿਧਾਨ ਨੂੰ ਖਤਮ ਕਰਨਾ ਚਾਹੁੰਦੀ ਹੈ ਪਰ ਅਰਵਿੰਦ ਕੇਜਰੀਵਾਲ ਉਸ ਦੇ ਖ਼ਿਲਾਫ਼ ਲੜ ਰਹੇ ਹਨ। ਕੇਜਰੀਵਾਲ ਨੂੰ ਦੇਸ਼ ਦੀ ਚਿੰਤਾ ਹੈ,ਇਸੇ ਲਈ ਉਹ ਐਨੀ ਗਰਮੀ ‘ਚ ਤੁਹਾਡੇ ਵਿਚਕਾਰ ਆਏ ਹਨ।

ਮਾਨ ਨੇ ਕਿਹਾ ਕਿ ਭਾਜਪਾ ਅਰਵਿੰਦ ਕੇਜਰੀਵਾਲ ਦੇ ਕੰਮ ਤੋਂ ਡਰਦੀ ਹੈ। ਕੇਜਰੀਵਾਲ ਨੇ ਦਿੱਲੀ ਵਿੱਚ ਬਿਜਲੀ ਮੁਫ਼ਤ ਕੀਤੀ, ਮੁਹੱਲਾ ਕਲੀਨਿਕ ਅਤੇ ਸਕੂਲ ਆਫ਼ ਐਮੀਨੈਂਸ ਬਣਾਏ। ਹਰ ਘਰ ਨੂੰ ਰਾਸ਼ਨ ਅਤੇ ਸਹੂਲਤਾਂ ਪ੍ਰਦਾਨ ਕੀਤੀਆਂ। ਦਿੱਲੀ ਤੋਂ ਬਾਅਦ ਅਸੀਂ ਪੰਜਾਬ ਵਿੱਚ ਵੀ ਉਕਤ ਸਾਰੀਆਂ ਸੁਵਿਧਾਵਾਂ ਲਾਗੂ ਕੀਤੀਆਂ। ਇਸੇ ਲਈ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ ਸਾਜ਼ਿਸ਼ ਦੇ ਤਹਿਤ ਜੇਲ੍ਹ ਵਿੱਚ ਪਾ ਦਿੱਤਾ। ਪਰ ਉਹ ਕੇਜਰੀਵਾਲ ਨੂੰ ਨਹੀਂ ਰੋਕ ਸਕਦੇ, ਕਿਉਂਕਿ ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਹੀ ਨਹੀਂ ਹਨ, ਉਹ ਇੱਕ ਵਿਚਾਰ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਕੇਜਰੀਵਾਲ ਦੀ ਸਰੀਰ ਨੂੰ ਗ੍ਰਿਫ਼ਤਾਰ ਕਰ ਸਕਦੀ ਹੈ, ਪਰ ਉਨ੍ਹਾਂ ਦੇ ਵਿਚਾਰਾਂ ਨੂੰ ਕਿਵੇਂ ਗ੍ਰਿਫ਼ਤਾਰ ਕਰੇਗੀ?

ਮਾਨ ਨੇ ਕਿਹਾ ਕਿ ਅਸੀਂ ਆਪਣੇ ਦੋ ਸਾਲਾਂ ਦੇ ਕੰਮਾਂ ਦੇ ਆਧਾਰ ‘ਤੇ ਇਸ ਚੋਣ ਵਿੱਚ ਲੋਕਾਂ ਤੋਂ ਵੋਟਾਂ ਮੰਗ ਰਹੇ ਹਾਂ। ਅਸੀਂ 43000 ਸਰਕਾਰੀ ਨੌਕਰੀਆਂ ਦਿੱਤੀਆਂ। ਆਮ ਲੋਕਾਂ ਲਈ ਬਿਜਲੀ ਮੁਫ਼ਤ ਕੀਤੀ। ਕਿਸਾਨਾਂ ਨੂੰ ਬਿਨਾਂ ਕਿਸੇ ਕੱਟ ਦੇ ਦਿਨ ਦੇ ਸਮੇਂ ਲੋੜੀਂਦੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਹੈ। 10 ਸਾਲ ਸੱਤਾ ‘ਚ ਰਹਿਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿੰਦੂ, ਮੁਸਲਮਾਨ, ਗਾਂ, ਮੱਝ ਅਤੇ ਮੰਗਲ-ਸੂਤਰ ਦੇ ਨਾਂ ‘ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕੋਲ ਗਿਣਾਉਣ ਲਈ ਕੋਈ ਕੰਮ ਨਹੀਂ ਹੈ। ਇਹ ਦੇਸ਼ ਦੀ ਵੱਡੀ ਬਦਕਿਸਮਤੀ ਹੈ।

ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਤੁਸੀਂ ਮੈਨੂੰ 2 ਲੱਖ 14 ਹਜ਼ਾਰ ਦੇ ਕਰੀਬ ਵੋਟਾਂ ਨਾਲ ਜਿਤਾਇਆ ਸੀ। ਮੈਨੂੰ ਬਹੁਤ ਖ਼ੁਸ਼ੀ ਹੋਵੇਗੀ ਜਦੋਂ ਤੁਸੀਂ ਉਸ ਰਿਕਾਰਡ ਨੂੰ ਸੁਧਾਰ ਕੇ ਮੀਤ ਹੇਅਰ ਨੂੰ 2.5 ਲੱਖ ਵੋਟਾਂ ਨਾਲ ਜਿਤਾਉਗੇ। ਫਿਰ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰ ਸਕਾਂਗੇ। ਉਨ੍ਹਾਂ ਕਿਹਾ ਕਿ 1 ਜੂਨ ਨੂੰ ਸਾਨੂੰ ਜਿਤਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ। ਅਗਲੇ ਤਿੰਨ ਸਾਲਾਂ ਵਿੱਚ ਅਸੀਂ ਮਿਲ ਕੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਵਾਂਗੇ।

ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਸਾਲਾਂ ਵਿੱਚ ਰਿਕਾਰਡ ਕੰਮ ਕੀਤੇ ਹਨ, ਉਸੇ ਤਰ੍ਹਾਂ ਮੈਂ ਪੰਜ ਸਾਲਾਂ ‘ਚ ਸੰਗਰੂਰ ਵਿੱਚ ਐਨੇ ਕੰਮ ਕਰਾਂਗਾ ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ – ਮੀਤ ਹੇਅਰ

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ। ਮੈਂ ਜਿੱਥੇ ਵੀ ਚੋਣ ਪ੍ਰਚਾਰ ਲਈ ਜਾਂਦਾ ਹਾਂ, ਲੋਕ ਵੱਡੀ ਗਿਣਤੀ ਵਿੱਚ ਸਾਡੇ ਸਮਰਥਨ ਲਈ ਆਉਂਦੇ ਹਨ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਜਿੱਤਣ ਤੋਂ ਬਾਅਦ ਸੰਗਰੂਰ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਾਂਗਾ। ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਸਾਲਾਂ ਵਿੱਚ ਪੰਜਾਬ ਲਈ ਰਿਕਾਰਡ ਕੰਮ ਕੀਤੇ ਹਨ, ਉਸੇ ਤਰ੍ਹਾਂ ਮੈਂ ਪੰਜ ਸਾਲਾਂ ‘ਚ ਸੰਗਰੂਰ ਵਿੱਚ ਐਨੇ ਕੰਮ

ਕਰਾਂਗਾ ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ।

Tags: 13-0 MISSIONaaparvind kejriwalCM DELHICM PUNJABMEET HAYERRALLYSANGRURWishavwarta
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

by Navjot
August 17, 2026
0

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ ਐਮਸਟਲਵੀਨ, 17 ਅਗਸਤ (ਵਿਸ਼ਵ ਵਾਰਤਾ) ਭਾਰਤੀ ਪੁਰਸ਼ ਹਾਕੀ ਟੀਮ ਸੋਮਵਾਰ...

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
August 17, 2026
0

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ...

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ

by Navjot
August 17, 2026
0

Third Monday of Sawan : ਬਿਹਾਰ ਦੇ ਲਖੀਸਰਾਏ ਵਿੱਚ ਅਸ਼ੋਕ ਧਾਮ ਮੰਦਰ ‘ਚ ਭਗਦੜ, 7 ਦੀ ਮੌਤ   ਲਖੀਸਰਾਏ, 17...

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 ‘ਤੇ ਹੀ ਗੁਆਇਆ ਪਹਿਲਾ ਵਿਕਟ

by Navjot
August 17, 2026
0

India Vs Sri Lanka ; ਤੀਜੇ ਦਿਨ ਦਾ ਖੇਡ ਜਾਰੀ : ਸ਼੍ਰੀਲੰਕਾ ਨੇ 0 'ਤੇ ਹੀ ਗੁਆਇਆ ਪਹਿਲਾ ਵਿਕਟ ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ

by Navjot
August 17, 2026
0

Hockey World Cup : ਅੱਜ ਭਾਰਤ ਦਾ ਸਾਹਮਣਾ ਇੰਗਲੈਂਡ ਨਾਲ ਐਮਸਟਲਵੀਨ, 17 ਅਗਸਤ (ਵਿਸ਼ਵ ਵਾਰਤਾ) ਭਾਰਤੀ ਪੁਰਸ਼ ਹਾਕੀ ਟੀਮ ਸੋਮਵਾਰ...

Most Popular

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ

by Ranjit Singh
3 weeks ago
0

Australia: ਵਿਕਟੋਰੀਆ ਦੀ ਪ੍ਰੀਮੀਅਰ Jacinta Allan ਦਾ ਅਸਤੀਫ਼ਾ, Ben Carroll ਬਣੇ ਨਵੇਂ ਪ੍ਰੀਮੀਅਰ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ/ਗੁਰਪੁਨੀਤ ਸਿੱਧੂ): ਵਿਕਟੋਰੀਆ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 