ਸੰਗਰੂਰ ਲੋਕ ਸਭਾ ਸੀਟ ‘ਤੇ ਵੋਟਿੰਗ ਜਾਰੀ-ਇਸ ਸੀਟ ਲਈ ਕੁੱਲ 23 ਉਮੀਦਵਾਰ ਮੈਦਾਨ ’ਚ
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਪਾਈ ਵੋਟ
ਆਪ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਕੀਤਾ ਮਤਦਾਨ
ਚੰਡੀਗੜ੍ਹ, 1ਜੂਨ(ਵਿਸ਼ਵ ਵਾਰਤਾ)ਸੰਗਰੂਰ ਲੋਕ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸੰਗਰੂਰ ਦੇ ਪਿੰਡ ਮੰਗਵਾਲ ਸਥਿਤ ਪੋਲਿੰਗ ਸਟੇਸ਼ਨ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਵੋਟ ਪਾਈ। ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ‘ਤੇ ਕੁੱਲ 15 ਲੱਖ 55 ਹਜ਼ਾਰ 370 ਵੋਟਰ ਹਨ। ਇਸ ਸੀਟ ‘ਤੇ ਮੁੱਖ ਮੁਕਾਬਲਾ ‘ਆਪ’ ਦੇ ਮੰਤਰੀ ਗੁਰਮੀਤ ਮੀਤ ਹੇਅਰ, ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਅਤੇ ਭਾਜਪਾ ਦੇ ਅਰਵਿੰਦ ਖੰਨਾ ਵਿਚਕਾਰ ਹੈ। ਇਸ ਸੀਟ ਲਈ ਕੁੱਲ 23 ਉਮੀਦਵਾਰ ਮੈਦਾਨ ਵਿੱਚ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਰਨਾਲਾ ਤੋਂ ਆਪਣੀ ਵੋਟ ਪੋਲ ਕਰਦਿਆਂ ਆਸ ਪ੍ਰਗਟਾਈ ਕਿ ਉਹ ਸੰਗਰੂਰ ਲੋਕ ਸਭਾ ਸੀਟ ਤੋਂ ਭਾਰੀ ਬਹੁਮਤ ਨਾਲ ਜਿੱਤਣਗੇ। ਮੀਤ ਹੇਅਰ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਮਾਂ ਵੀ ਵੋਟ ਪਾਉਣ ਪਹੁੰਚੇ।