ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ
ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੇ ਭਰੀ ਨਾਮਜ਼ਦਗੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਰਹੇ ਮੌਜੂਦ
ਚੰਡੀਗੜ੍ਹ,4 ਜੂਨ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਸਤੀਫੇ ਤੋਂ ਬਾਅਦ ਖਾਲੀ ਹੋਈ ਸੰਗਰੂਰ ਲੋਕ ਸਭਾ ਸੀਟ ਦੀ ਜਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਵੱਲੋਂ ਅੱਜ ਆਪਣੇ ਨਾਮਜ਼ਦਗੀ ਭਰੀ ਗਈ ਹੈ। ਇਸ ਦੌਰਾਨ ਉਹਨਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ।