ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਅੱਜ ਅਹਿਮ ਮੀਟਿੰਗ
ਪੜ੍ਹੋ ਹੋਰ ਕਿਹੜੇ ਵੱਡੇ ਆਗੂ ਰਹਿਣਗੇ ਮੀਟਿੰਗ ਵਿੱਚ ਮੌਜੂਦ
ਚੰਡੀਗੜ੍ਹ, 9ਜੂਨ(ਵਿਸ਼ਵ ਵਾਰਤਾ)-ਸੰਗਰੂਰ ਲੋਕ ਸਭਾ ਦੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮ ਪਾਰਟੀ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੰਡੀਗੜ੍ਹ ਵਿਖੇ ਇੱਕ ਅਹਿਮ ਮੀਟਿੰਗ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਸੰਗਰੂਰ ਲੋਕ ਸਭਾ ਅਧੀਨ ਆਉਂਦੇ ਵਿਧਾਨ ਸਭਾ ਹਲਕਿਆਂ ਦੇ ਸਾਰੇ ਵਿਧਾਇਕ ਅਤੇ ਪੰਜਾਬ ਆਮ ਆਦਮੀ ਪਾਰਟੀ ਦੇ ਇੰਚਾਰਜ ਜਰਨੈਲ ਸਿੰਘ ਵੀ ਹਾਜਰ ਰਹਿਣਗੇ। ਦੱਸ ਦਈਏ ਕਿ ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਸੰਗਰੂਰ ਦੇ ਜ਼ਿਲ੍ਹਾ ਇੰਚਾਰਜ ਸਰਪੰਚ ਗੁਰਮੇਲ ਸਿੰਘ ਨੂੰ ਮੈਦਾਨ ਵਿੱਚ ਉਤਾਰਿਆ ਹੈ। ਮੀਟਿੰਗ ਦੁਪਹਿਰ ਡੇਢ ਵਜੇ ਦੇ ਕਰੀਬ ਹੋਵੇਗੀ ਅਤੇ ਇਸ ਵਿੱਚ ਚੋਣਾਂ ਨੂੰ ਲੈ ਕੇ ਰਣਨੀਤੀ ਘੜੀ ਜਾਵੇਗੀ।