ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ
ਪੜ੍ਹੋ ਹੁਣ ਤੱਕ ਕਿੰਨੇ ਫੀਸਦ ਲੋਕਾਂ ਨੇ ਕੀਤਾ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ
ਚੰਡੀਗੜ੍ਹ22 ਜੂਨ(ਵਿਸ਼ਵ ਵਾਰਤਾ)- ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ,ਜੋ ਸ਼ਾਮ 6 ਵਜੇ ਤੱਕ ਚੱਲੇਗੀ ਜਾਰੀ ਹੋਏ ਅੰਕੜਿਆਂ ਦੇ ਮੁਤਾਬਕ ਸਵੇਰੇ 11 ਵਜੇ ਤੱਕ ਇੱਥੇ 12.75 ਫੀਸਦੀ ਵੋਟਿੰਗ ਹੋ ਚੁੱਕੀ ਹੈ।ਵੋਟਾਂ ਪਾਉਣ ਵਾਲੇ ਵਿੱਚ ਆਮ ਲੋਕਾਂ ਤੋਂ ਇਲਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਮੀਤ ਹੇਅਰ ਸਮੇਤ ਵਿਧਾਇਕ ਅਮਨ ਅਰੋੜਾ,ਵਿਧਾਇਕਾ ਨਰਿੰਦਰ ਕੌਰ ਭਰਾਜ ,ਕਾਂਗਰਸ ਉਮੀਦਵਾਰ ਦਲਵੀਰ ਗੋਲਡੀ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਸ਼ਾਮਿਲ ਹਨ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ ਕੀਤੀ ਹੈ।
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਅੱਜ ਵੋਟਿੰਗ ਚੱਲ ਰਹੀ ਹੈ।
ਸੰਗਰੂਰ ਦੇ ਇਨਕਲਾਬੀ ਲੋਕਾਂ ਨੂੰ ਮੇਰੀ ਅਪੀਲ, ਇਸ ਜ਼ਿਮਨੀ ਚੋਣ ਵਿੱਚ ਆਪਣੇ ਬੱਚਿਆਂ ਦੇ ਚੰਗੇ ਭਵਿੱਖ ਅਤੇ ਇਲਾਕੇ ਦੇ ਵਿਕਾਸ ਲਈ ਵੋਟ ਜ਼ਰੂਰ ਪਾਓ…
ਇਨਕਲਾਬ ਜ਼ਿੰਦਾਬਾਦ— Bhagwant Mann (@BhagwantMann) June 23, 2022