ਸੰਗਰੂਰ ਵਿੱਚ ਮੁੱਖ ਮੰਤਰੀ ਦੀ ਪਤਨੀ, ਭੈਣ ਅਤੇ ‘ਆਪ’ ਵਿਧਾਇਕ ਦਾ ਜੀਓਜੀ ਮੁਲਾਜ਼ਮਾਂ ਨੇ ਕੀਤਾ ਘਿਰਾਓ
ਚੰਡੀਗੜ੍ਹ,1 ਅਕਤੂਬਰ(ਵਿਸ਼ਵ ਵਾਰਤਾ)- ਸੰਗਰੂਰ ਵਿੱਚ ਅੱਡ ਕੈਪਟਨ ਅਮਰਿੰਦਰ ਸਿੰਘ ਸਰਕਾਰ ਸਮੇਂ ਲਗਾ ਗਏ ਗਾਰਜ਼ੀਅਨਸ ਆਫ ਗਵਰਨੈਂਸ ਦੇ ਮੁਲਾਜ਼ਮਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਤੇ ਉਨ੍ਹਾਂ ਦੀ ਭੈਣ ਮਨਪ੍ਰੀਤ ਕੌਰ ਅਤੇ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਾਰਜ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਹਨਾਂ ਦੀ ਸੁਰੱਖਿਆ ਕਰਮਚਾਰੀਆਂ ਨਾਲ ਧੱਕਾਮੁੱਕੀ ਵੀ ਹੋਈ ਹੈ। GoG ਦੇ ਕਰਮਚਾਰੀਆਂ ਨੇ ਕਾਫਲੇ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਅਤੇ ਕਾਲੇ ਝੰਡੇ ਦਿਖਾਏ।