ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) – ਪੰਜਾਬ ਵਿਚ ਮੌਸਮ ਤਬਦੀਲ ਹੋਣ ਕਾਰਨ ਠੰਢ ਨੇ ਦਸਤਕ ਦੇ ਦਿੱਤੀ ਹੈ| ਵਧਦੀ ਠੰਢ ਕਾਰਨ ਸੰਘਣੀ ਧੁੰਦ ਨੇ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ| ਇਸ ਦੇ ਨਾਲ ਪੰਜਾਬ ਵਿਚ ਸੰਘਣੀ ਧੁੰਦ ਕਾਰਨ ਕਈ ਸੜਕੀ ਹਾਦਸੇ ਵਾਪਰ ਰਹੇ ਹਨ, ਜੋ ਕਿ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਦਾ ਕਾਰਨ ਬਣ ਰਹੇ ਹਨ| ਸਵੇਰ ਸਮੇਂ ਧੁੰਦ ਦਾ ਅਸਰ ਇੰਨਾ ਹੁੰਦਾ ਹੈ ਕਿ ਵਾਹਨ ਚਾਲਕਾਂ ਨੂੰ ਸਾਫ ਦਿਖਾਈ ਨਹੀਂ ਦਿੰਦਾ, ਜਿਸ ਕਾਰਨ ਉਹ ਹਾਦਸਿਆਂ ਦਾ ਸ਼ਿਕਾਰ ਹੋ ਜਾਂਦੇ ਹਨ|
ਸਵੇਰ ਸਮੇਂ ਸਕੂਲੀ ਬੱਚਿਆਂ ਨੇ ਸਕੂਲ ਜਾਣਾ ਹੁੰਦਾ ਹੈ ਅਤੇ ਅਜਿਹੇ ਵਿਚ ਪੰਜਾਬ ਅਤੇ ਹਰਿਆਣਾ ਵਿਚ ਕਈ ਸਕੂਲੀ ਬੱਸਾਂ ਵਾਲਿਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਅੱਜ ਸੰਗਰੂਰ ਵਿਚ ਇਕ ਸਕੂਲੀ ਬੱਸ ਅਤੇ ਕਾਰ ਵਿਚਾਲੇ ਹੋਏ ਹਾਦਸੇ ਦੌਰਾਨ 1 ਇਕ ਵਿਅਕਤੀ ਮਾਰਿਆ ਗਿਆ, ਜਦੋਂ ਕਿ 3 ਹੋਰ ਜ਼ਖਮੀ ਹੋ ਗਏ| ਇਹ ਵੀ ਸੂਚਨਾ ਹੈ ਕਿ ਪੰਜਾਬ ਦੇ ਨੌਜਵਾਨ ਨੌਕਰੀ ਲਈ ਇਮਤਿਹਾਨ ਦੇਣ ਲਈ ਜਦੋਂ ਸਵੇਰ ਸਮੇਂ ਮੋਹਾਲੀ ਜਾਂ ਚੰਡੀਗੜ੍ਹ ਆਉਂਦੇ ਹਨ ਤਾਂ ਉਨ੍ਹਾਂ ਵਿਚੋਂ ਕਈ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ ਜਿਸ ਕਾਰਨ ਉਨ੍ਹਾਂ ਨੂੰ ਨੁਕਸਾਨ ਤਾਂ ਹੁੰਦਾ ਹੀ ਹੈ, ਬਲਕਿ ਉਹ ਨੌਕਰੀ ਤੋਂ ਵੀ ਹੱਥ ਧੋ ਬੈਠਦੇ ਹਨ|
ਪੰਜਾਬ ਵਿਚ ਜ਼ਿਆਦਾਤਰ ਇਲਾਕਿਆਂ ਵਿਚ ਸੰਘਣੀ ਧੁੰਦ ਕਾਰਨ ਵਾਹਨ ਚਾਲਕ ਲਾਈਟਾਂ ਜਗਾ ਕੇ ਜਿਥੇ ਆਪਣੀ ਮੰਜ਼ਿਲ ਵੱਲ ਵਧਦੇ ਹਨ, ਉਥੇ ਕਈ ਥਾਈਂ ਰਸਤੇ ਵਿਚ ਰੁਕੀਆਂ ਟਰਾਲੀਆਂ ਜਾਂ ਹੋਰ ਵਾਹਨਾਂ ਦੇ ਕਾਰਨ ਉਨ੍ਹਾਂ ਨੂੰ ਹਾਦਸੇ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ| ਆਉਣ ਵਾਲੇ ਦਿਨਾਂ ਵਿਚ ਇਸ ਧੁੰਦ ਦਾ ਕਹਿਰ ਹੋਰ ਵਧਣ ਦੀ ਸੰਭਾਵਨਾ ਹੈ, ਅਜਿਹੇ ਵਿਚ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਆਪਣੇ ਵਾਹਨ ਚਲਾਉਣੇ ਚਾਹੀਦੇ ਹਨ ਤੇ ਸੜਕ ਦੇ ਉਪਰ ਕੋਈ ਵੀ ਵਾਹਨ ਖੜ੍ਹਾ ਨਹੀਂ ਕਰਨਾ ਚਾਹੀਦਾ|
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ
ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ ...