ਜਲੰਧਰ 24 ਅਪ੍ਰੈਲ( ਵਿਸ਼ਵ ਵਾਰਤਾ )-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੇ ਸਤਿਗੁਰੂ ਬਾਬਾ ਗੁਰਬਚਨ ਸਿੰਘ ਜੀ ਨੂੰ ਯਾਦ ਕਰਦਿਆਂ ਨਿਰੰਕਾਰੀ ਭਵਨ ਜਲੰਧਰ ਵਿਖੇ ਲਗਾਏ ਗਏ ਸਲਾਨਾ ਖੂਨਦਾਨ ਕੈਂਪ ਵਿੱਚ ਵੀ ਹਾਜ਼ਰੀ ਲਗਵਾਈ।ਇੱਥੇ ਚਰਨਜੀਤ ਸਿੰਘ ਚੰਨੀ ਨੇ ਬਾਬਾ ਗੁਰਚਰਨ ਸਿੰਘ ਜੀ ਨੂੰ ਮੱਥਾ ਟੇਕਿਆ ਤੇ ਆਸ਼ੀਰਵਾਦ ਲਿਆ।ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਨਿਰੰਕਾਰੀ ਮੰਡਲ ਲੰਮੇ ਸਮੇਂ ਤੋਂ ਸਮਾਜ ਸੇਵਾ ਦਾ ਇਹ ਵੱਡਾ ਕਾਰਜ ਕਰ ਮਨੁੱਖਤਾ ਦੀ ਸੇਵਾ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ।ਉਨਾ ਕਿਹਾ ਕਿ ਨਿਰੰਕਾਰੀ ਮਿਸ਼ਨ ਸਮੇ ਸਮੇ ਤੇ ਹੋਰ ਵੀ ਸਮਾਜ ਭਲਾਈ ਦੇ ਕੰਮ ਜਿਵੇਂ ਸਫਾਈ ਅਭਿਆਨ ਰੁੱਖ ਲਗਾਉਣ ਜਾ ਕੋਈ ਕੁਦਰਤੀ ਆਫ਼ਤਾ ਸਮੇਂ ਸਮਾਜ ਸੇਵਾ ਦੇ ਕਾਰਜ ਕਰਦਾ ਰਹਿੰਦਾ ਹੈ ਜੋ ਕਿ ਸ਼ਲਾਘਾਯੋਗ ਹੈ।
Champions Trophy : ਕਿੰਗ ਕੋਹਲੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ
Champions Trophy : ਕਿੰਗ ਕੋਹਲੀ ਦੇ ਸ਼ਾਨਦਾਰ ਸੈਂਕੜੇ ਦੀ ਬਦੌਲਤ ਭਾਰਤ ਨੇ ਪਾਕਿਸਤਾਨ ਨੂੰ ਹਰਾਇਆ ਚੰਡੀਗੜ੍ਹ, 23ਫਰਵਰੀ(ਵਿਸ਼ਵ ਵਾਰਤਾ)...