ਹੁਸ਼ਿਆਰਪੁਰ, 27 ਜੂਨ, (ਵਿਸ਼ਵ ਵਾਰਤਾ)-
ਗੁਰਦੁਆਰਾ ਟਿੱਬਾ ਸਾਹਿਬ ਦੇ ਪਿਛਵਾੜੇ ਤੋਂ ਗੁਜ਼ਰਦੀ ਸੜਕ ‘ਸੰਤ ਬਾਬਾ ਸੋਹਣ ਸਿੰਘ ਮਾਰਗ’ ਜੋ ਪਿਛਲੇ ਕਰੀਬ 20 ਸਾਲਾਂ ਤੋਂ ਅਤਿ ਦਰਜੇ ਦੀ ਖਸਤਾ ਹਾਲਤ ਹੋਣ ਕਾਰਣ ਲੋਕਾਂ ਲਈ ਮੁਸੀਬਤ ਦਾ ਘਰ ਬਣੀ ਹੋਈ ਸੀ ਅਤੇ ਪਿਛਲੇ ਲੰਮੇ ਸਮੇਂ ਤੋਂ ਇਹ ਸੜਕ ਕਦੇ ਵੀ ਨਹੀਂ ਬਣਾਈ ਗਈ ਸੀ। ਇਸ ਦੇ ਨਿਰਮਾਣ ਨੂੰ ਲੈ ਕੇ ਨਗਰ ਨਿਗਮ ਦੀ ਲਾਪਰਵਾਹੀ ਤੋਂ ਦੁਖੀ ਹੋ ਕੇ ਸਥਾਨਕ ਵਾਸੀਆਂ ਦੇ ਵਫਦ ਵੱਲੋਂ ਸੁਰਜੀਤ ਕੁਮਾਰ ਬੰਗੜ ਸਾਬਕਾ ਕੌਂਸਲਰ ਦੀ ਅਗਵਾਈ ਹੇਠ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨਾਲ ਮੁਲਾਕਾਤ ਕੀਤੀ ਗਈ ਸੀ,ਜਿਸ ਦੌਰਾਨ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਵੱਲੋਂ ਇਸ ਮਹੱਤਵਪੂਰਣ ਸੜਕ ਦੇ ਨਵਨਿਰਮਾਣ ਦਾ ਭਰੋਸਾ ਦਿੱਤਾ ਗਿਆ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਕੁਮਾਰ ਬੰਗੜ ਸਾਬਕਾ ਕੌਂਸਲਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ਼ਾਮ ਸੁੰਦਰ ਅਰੋੜਾ ਦੇ ਨਿਰਦੇਸ਼ਾਂ ‘ਤੇ ਪਿਛਲੇ ਦਿਨੀਂ ਇਸ ਸੜਕ ਦਾ ਨਵਨਿਰਮਾਣ ਮੁਕੰਮਲ ਕਰ ਕੇ ਇਲਾਕੇ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ,ਜਿਸ ਨਾਲ ਲੋਕਾਂ ਦੀ ਚਰੋਕਣੀ ਮੰਗ ਪੂਰੀ ਹੋਈ ਹੈ, ਇਸ ਲਈ ਉਹ ਕੈਬਨਿਟ ਮੰਤਰੀ ਸੰਦਰ ਸ਼ਾਮ ਅਰੋੜਾ ਦੇ ਧੰਨਵਾਦੀ ਹਨ। ਇਲਾਕੇ ਦੇ ਲੋਕਾਂ ਵੱਲੋਂ ਪਿਛਲੇ ਲੰਮੇ ਸਾਲਾਂ ਤੋਂ ਉਡੀਕੀ ਜਾ ਰਹੀ ਇਸ ਮਹੱਤਵਪੂਰਣ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋਣ ‘ਤੇ ਗੁਰਦੁਆਰਾ ਟਿੱਬਾ ਸਾਹਿਬ ਵਿਖੇ ਸੰਤ ਬਾਬਾ ਕਰਮਜੀਤ ਸਿੰਘ ਡੇਰਾ ਮੁਖੀ ਅਤੇ ਸੰਤ ਬਾਬਾ ਬਲਵੀਰ ਸਿੰਘ ਵੱਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ,ਐਡਵੋਕੇਟ ਰਾਕੇਸ਼ ਮਰਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਅਤੇ ਸਾਬਕਾ ਕੌਂਸਲਰ ਸੁਰਜੀਤ ਕੁਮਾਰ ਬੰਗੜ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਨੇ ਕਿਹਾ ਕਿ ਮੈਨੂੰ ਹੁਸ਼ਿਆਰਪੁਰ ਦੇ ਸੂਝਵਾਨ ਵੋਟਰਾਂ ਨੇ ਦੋ ਵਾਰ ਵਿਧਾ ਇੱਕ ਬਣਾ ਗਿਆ ਅਤੇ ਜਿਸ ਦੀ ਬਦੌਲਤ ਮੈ ਅੱਜ ਕੈਬਨਿਟ ਮੰਤਰੀ ਬਣਿਆ ਹਾਂ।ਜਿਸ ਕਾਰਣ ਮੇਰੇ ‘ਤੇ ਹੁਸ਼ਿਆਰਪੁਰ ਵਾਸੀਆਂ ਦਾ ਕਰਜ਼ਾ ਹੈ ਜੋ ਮੈ ਬਿਨਾਂ ਪੱਖਪਾਤ ਦੇ ਵਿਕਾਸ ਕਾਰਜ ਮੁਕੰਮਲ ਕਰਕੇ ਉਤਾਰਨ ਦਾ ਯਤਨ ਕਰਾਂਗਾ।ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ‘ਚ ਵਿੱਚ ਹਰ ਬੁਨਿਆਦੀ ਸੁਵਿਧਾ ਉਪਲਬੱਧ ਕਰਵਾ ਕੇ ਇਸ ਨੂੰ ਇੱਕ ਆਦਰਸ਼ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ,ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਵਾਰਡ ਨੰਬਰ 23 ਅਧੀਨ ਆਉਂਦੀ ਆਬਾਦੀ ਅਤੇ ਮੁਹੱਲਾ ਟਿੱਬਾ ਸਾਹਿਬ ਵਾਸੀਆਂ ਦੀਆਂ ਮੁਸ਼ਕਿਲ਼ਾਂ ਜਲਦੀ ਹੀ ਪਹਿਲ ਦੇ ਅਧਾਰ ‘ਤੇ ਹੱਲ ਕਰਵਾ ਦਿੱਤੀਆਂ ਜਾਣਗੀਆਂ। ਇਸ ਮੌਕੇ ਐਡਵੋਕੇਟ ਰਾਕੇਸ਼ ਮਰਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ,ਐਡਵੋਕੇਟ ਪਵਿੱਤਰਦੀਪ ਸਿੰਘ ਇੰਚਾਰਜ ਵਾਰਡ ਨੰਬਰ 44,ਹਰਵਿੰਦਰ ਸਿੰਘ ਬਿੰਦਰ ਇੰਚਾਰਜ ਵਾਰਡ ਨੰਬਰ 23,ਬਲਵਿੰਦਰ ਕੌਰ ਸਾਬਕਾ ਕੌਂਸਲਰ,ਕੁਲਦੀਪ ਸਿੰਘ ਐੱਸ.ਡੀ.ਓ.,ਲਵਪ੍ਰੀਤ ਸਿੰਘ ਜੇ.ਈ,ਗੁਰਦੇਵ ਸਿੰਘ ਬਾਂਸਲ,ਰਜਿੰਦਰ ਕੁਮਾਰ ਆਦਿ ਮੋਹਤਬਰ ਹਾਜ਼ਿਰ ਸਨ।
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ...






















