ਹੁਸ਼ਿਆਰਪੁਰ 11 ਜੁਲਾਈ (ਵਿਸ਼ਵ ਵਾਰਤਾ)-ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਅਤੇ ਆਈ ਐੱਸ ਆਈ ਦੀ ਮਾਨਤਾ ਤਹਿਤ ਚੱਲ ਰਹੇ ਇੱਥੋਂ ਦੇ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਸਕੂਲ ਦੇ ਉੱਪ ਪ੍ਰਿਸੀਪਲ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਦਸਵੀਂ ਦੀ ਜਮਾਤ ਵਿੱਚ 52 ਵਿਦਿਆਰਥੀਆਂ ਨੇ ਪਹਿਲੀ ਅਤੇ ਤਿੰਨ ਵਿਦਿਆਰਥੀਆਂ ਨੇ ਦੂਜੀ ਡਵੀਜ਼ਨ ‘ਤੇ ਰਹਿ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਐਲਾਨੇ ਨਤੀਜਿਆਂ ਅਨੁਸਾਰ ਵਿਦਿਆਰਥਣ ਸੰਜਨਾ ਭਾਰਦਵਾਜ ਨੇ 93.80 ਫੀਸਦੀ ਅੰਕ ਹਾਸਿਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸਪ੍ਰੀਤ ਕੌਰ ਨੇ 92.80 ਫੀਸਦੀ ਅੰਕਾਂ ਨਾਲ ਦੂਜਾ ਅਤੇ ਕੋਮਲ ਵਰਮਾ ਨੇ 92.40 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ 90.60 ਫੀਸਦੀ ,ਗੁਰਸ਼ੀਨ ਕੌਰ ਨੇ 90 ਫੀਸਦੀ ਅਤੇ ਵਿਦਿਆਰਥਣ ਹੋਸਨਾ ਨੇ 89.60 ਫੀਸਦੀ ਅੰਕਾਂ ਨਾਲ ਕ੍ਰਮਵਾਰ ਚੌਥਾ, ਪੰਜਵਾਂ ਅਤੇ ਛੇਵਾਂ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲਵਾਲ ਰਾਠਾਂ ਸਮੇਤ ਸਮੂਹ ਅਹੁਦੇਦਾਰਾਂ ਨੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ।
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ
Punjab: ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ...