
ਹੁਸ਼ਿਆਰਪੁਰ 14 ਜੁਲਾਈ ( ਵਿਸ਼ਵ ਵਾਰਤਾ)-ਆਲ ਇੰਡੀਆ ਆਦਿ ਧਰਮ (ਰਜਿ.) ਭਾਰਤ ਦੇ ਕੌਮੀ ਪ੍ਰਚਾਰਕ ਬ੍ਰਹਮਲੀਨ ਸੰਤ ਜਗਿੰਦਰਪਾਲ ਜੌਹਰੀ ਦੇ ਸ਼ਰਧਾਜਲੀ ਸਮਾਗਮ ਦੌਰਾਨ ਸ੍ਰੀ ਚਰਨਛੋਹ ਗੰਗਾ ਅੰਮ੍ਰਿਤਕੁੰਡ ਸੱਚਖੰਡ ਸ੍ਰੀ ਖੁਰਾਲਗੜ ਸਾਹਿਬ ਵਿਖੇ ਆਦਿ ਧਰਮ ਸਾਧੂ ਸਮਾਜ ਭਾਰਤ ਵਲੋਂ ਨਵੀਆਂ ਨਿਯੁੱਕਤੀਆਂ ਕੀਤੀਆਂ ਗਈਆਂ।ਇਸ ਦੌਰਾਨ ਸੰਤ ਸਰਵਣ ਦਾਸ ਸਲੇਮਟਾਵਰੀ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ,ਸੰਤ ਸਤਵਿੰਦਰ ਹੀਰਾ ਕੌਮੀ ਪ੍ਰਧਾਨ ਆਲ ਇੰਡੀਆ ਆਦਿ ਧਰਮ ਮਿਸਨ (ਰਜਿ.) ਭਾਰਤ ਨੇ ਸੰਤ ਸਰਵਣ ਦਾਸ ਜੀ ਬੋਹਣ ਚੇਅਰਮੈਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ (ਰਜਿ.) ਪੰਜਾਬ ਅਤੇ ਸੰਤ ਨਿਰਮਲ ਦਾਸ ਜੀ ਬਾਬੇਜੌੜੇ ਪ੍ਰਧਾਨ ਨੂੰ ਆਦਿ ਧਰਮ ਸਾਧੂ ਸਮਾਜ ਦੀ ਅਗਵਾਈ ਕਰਨ ਲਈ ਬੇਨਤੀ ਕੀਤੀ ਜਿਸਨੂੰ ਉਨਾਂ ਨੇ ਪ੍ਰਵਾਨ ਕਰ ਲਿਆ।ਇਸ ਦੌਰਾਨ ਸੰਗਤਾਂ ਦੇ ਵਿਸ਼ਾਲ ਇਕੱਠ ਵਿੱਚ ਸੰਤ ਸਰਵਣ ਦਾਸ ਜੀ ਬੋਹਣ ਨੂੰ ਆਦਿ ਧਰਮ ਸਾਧੂ ਸਮਾਜ ਵਿਸ਼ਵ ਦੇ ਸਰਪ੍ਰਸਤ ਅਤੇ ਸੰਤ ਨਿਰਮਲ ਦਾਸ ਜੀ ਬਾਬੇਜੌੜੇ ਨੂੰ ਵਿਸ਼ਵ ਦੇ ਚੇਅਰਮੈਨ ਨਿਯੁੱਕਤ ਕੀਤਾ ਗਿਆ ਜਿਸਨੂੰ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਇਕੱਠ ਨੇ “ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਕੀ ਜੈ” ਜੈਕਾਰਿਆਂ ਨਾਲ ਭਰਪੂਰ ਸਵਾਗਤ ਕੀਤਾ।ਸੰਤ ਸਰਵਣ ਦਾਸ ਜੀ ਸਲੇਮਟਾਵਰੀ ਅਤੇ ਸੰਤ ਸਤਵਿੰਦਰ ਹੀਰਾ,ਸੰਤ ਸੁਰਿੰਦਰ ਦਾਸ ਪ੍ਰਧਾਨ ਗੁਰੂਘਰ,ਸੰਤ ਜਗਵਿੰਦਰ ਲਾਂਬਾ ਨੇ ਇਨਾਂ ਨਿਯੁੱਕਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਤ ਸਰਵਣ ਦਾਸ ਜੀ ਬੋਹਣ 25 ਸਾਲ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਰਜਿ.ਪੰਜਾਬ ਦੇ ਪ੍ਰਧਾਨ ਰਹੇ ਹਨ ਅਤੇ ਹੋਣ ਚੇਅਰਮੈਨ ਦੀ ਸੇਵਾ ਨਿਭਾਅ ਰਹੇ ਹਨ ਉਨਾਂ ਦੀ ਮਹਾਨ ਸੇਵਾ ਅਤੇ ਤਜਰਬੇ ਤੋਂ ਸੰਗਤਾਂ ਵੱਡਾ ਲਾਹਾ ਪ੍ਰਾਪਤ ਕਰਨਗੀਆਂ।ਉਨਾਂ ਕਿਹਾ ਸੰਤ ਨਿਰਮਲ ਦਾਸ ਬਾਬੇ ਜੌੜੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਰਜਿ.ਪੰਜਾਬ ਦੇ ਪ੍ਰਧਾਨ ਦੀ ਸੇਵਾ ਬੜੀ ਇਮਾਨਦਾਰੀ,ਮਿਹਨਤ ਅਤੇ ਸ਼ਲਾਘਾਯੋਗ ਕਾਰਜਾਂ ਨਾਲ ਨਿਭਾਅ ਰਹੇ ਹਨ।ਉਨਾਂ ਦੇ ਆਦਿ ਧਰਮ ਸਾਧੂ ਸਮਾਜ ਵਿਸ਼ਵ ਦੇ ਚੇਅਰਮੈਨ ਬਣਨ ਨਾਲ ਵਿਦੇਸ਼ਾਂ ਵਿੱਚ ਸਤਿਗੁਰੂ ਰਵਿਦਾਸ ਜੀ ਦੀ ਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਅਤੇ ਆਦਿ ਧਰਮ ਮਿਸ਼ਨ ਦੇ ਪ੍ਰਚਾਰ ਵਿੱਚ ਭਾਰੀ ਤੇਜੀ ਆਵੇਗੀ।
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Punjab: ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਕੈਪਟਨ ਅਮਰਿੰਦਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ, 14 ਨਵੰਬਰ (ਵਿਸ਼ਵ ਵਾਰਤਾ): ਪੰਜਾਬ...






















