• Latest
  • Trending
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕਮਰਕੱਸੇ

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕਮਰਕੱਸੇ

2 years ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

44 minutes ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

47 minutes ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

2 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

2 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

2 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

2 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

4 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

4 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

4 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

4 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

5 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Sunday, November 8, 2026
No Result
View All Result
19 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕਮਰਕੱਸੇ

June 12, 2024
in MOHALI, ਖਬਰਾਂ, ਪੰਜਾਬ, ਪ੍ਰਸ਼ਾਸਨਿਕ
ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕਮਰਕੱਸੇ

ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਕਮਰਕੱਸੇ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਹੜ੍ਹਾਂ ਤੋਂ ਬਚਾਅ ਸਬੰਧੀ ਸਾਰੇ ਕਾਰਜ ਵੇਲੇ ਸਿਰ ਕਰਨ ਦੀਆਂ ਹਦਾਇਤਾਂ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੂਨ(ਸਤੀਸ਼ ਕੁਮਾਰ ਪੱਪੀ)- ਬਰਸਾਤਾਂ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦੀ ਸਮੀਖਿਆ ਕੀਤੀ ਤੇ ਅਜਿਹੇ ਸਾਰੇ ਕਾਰਜ ਵੇਲੇ ਸਿਰ ਨਿਬੇੜਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਆਖਿਆ ਕਿ ਇਨ੍ਹਾਂ ਕਾਰਜਾਂ ਸਬੰਧੀ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚੋਂ ਲੰਘਦੇ ਚੋਅ, ਨਾਲ਼ੇ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ। ਸੜਕਾਂ ‘ਤੇ ਆਉਂਦੀਆਂ ਪੁਲੀਆਂ ਜਾਂ ਰੇਲਵੇ ਲਾਈਨਜ਼ ਦੇ ਥੱਲਿਓਂ ਪਾਣੀ ਲੰਘਣ ਲਈ ਬਣਾਏ ਲਾਂਘੇ ਹਰ ਹਾਲ ਸਾਫ਼ ਕੀਤੇ ਜਾਣ ਤੇ ਸੜਕਾਂ ਦੇ ਨਾਲ ਨਾਲ ਬਣੀਆਂ ਡਰੇਨਾਂ ਦੀ ਸਫਾਈ ਕਰ ਕੇ ਉਨ੍ਹਾਂ ਉਤੇ ਢੱਕਣ ਰੱਖੇ ਹੋਣੇ ਯਕੀਨੀ ਬਣਾਏ ਜਾਣ।

ਸ਼੍ਰੀਮਤੀ ਜੈਨ ਨੇ ਉਪ ਮੰਡਲ ਮੈਜਿਸਟਰੇਟਸ ਨੂੰ ਨਿਰਦੇਸ਼ ਦਿੱਤੇ ਕਿ ਬਹੁਮੰਜ਼ਿਲੀ ਰਿਹਾਇਸ਼ੀ ਸੁਸਾਇਟੀਆਂ ਦੀਆਂ ਵੈਲਫੇਅਰ ਐਸੋਸੀਏਸ਼ਨ ਜਾਂ ਸੁਸਾਇਟੀਆਂ ਸਬੰਧੀ ਹੋਰਨਾਂ ਧਿਰਾਂ ਨਾਲ ਰਾਬਤਾ ਕਰ ਕੇ ਅਜਿਹੇ ਪ੍ਰਬੰਧ ਕੀਤੇ ਜਾਣ ਕਿ ਪਾਣੀ ਬਹੁਮੰਜ਼ਿਲੀ ਰਿਹਾਇਸ਼ੀ ਸੁਸਾਇਟੀਆਂ ਦੀਆਂ ਬੇਸਮੈਂਟਾਂ ਵਿੱਚ ਦਾਖਲ ਨਾ ਹੋਵੇ ਜਾਂ ਪੰਪਾਂ ਦਾ ਪ੍ਰਬੰਧ ਕਰ ਕੇ ਰੱਖਿਆ ਜਾਵੇ ਤਾਂ ਜੋ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪਾਣੀ ਦਾਖਲ ਹੋਣ ਦੀ ਸੂਰਤ ਵਿੱਚ ਉਸ ਨੂੰ ਬਾਹਰ ਕੱਢਿਆ ਜਾ ਸਕੇ।ਇਸ ਦੇ ਨਾਲ ਨਾਲ ਰੇਲਵੇ ਅੰਡਰ ਪਾਸਾਂ ਵਿੱਚੋਂ ਵੀ ਪਾਣੀ ਦੀ ਬੇਰੋਕ ਨਿਕਾਸੀ ਯਕੀਨੀ ਬਣਾਈ ਜਾਵੇ। ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ-ਪਹਿਲਾਂ ਪੰਪ ਖਰੀਦ ਲਏ ਜਾਣ ਤਾਂ ਜੋ ਲੋੜ ਪੈਣ ਉਤੇ ਕੋਈ ਦਿੱਕਤ ਨਾ ਆਵੇ।

ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਘੱਗਰ ਸਮੇਤ ਸਾਰੇ ਕੁਦਰਤੀ ਜਲ ਸਰੋਤ ਸਾਧਨਾਂ ਦੇ ਕੰਢੇ ਮਜ਼ਬੂਤ ਕੀਤੇ ਜਾਣ ਦੇ ਕਾਰਜ ਜਲਦ ਤੋਂ ਜਲਦ ਪੂਰੇ ਕੀਤੇ ਜਾਣ ਅਤੇ ਉਨ੍ਹਾਂ ਵਿੱਚੋਂ ਗਾਰ ਕੱਢਣ ਦਾ ਕੰਮ ਵੀ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ੍ਹਾਂ ਨੇ ਗਮਾਡਾ ਤੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਕੁਦਰਤੀ ਜਲ ਸਰੋਤ ਸਾਧਨਾਂ ਦੀ ਸਫਾਈ ਤੇ ਮਜ਼ਬੂਤੀ ਸਬੰਧੀ ਵੀ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਜ਼ਿਲ੍ਹੇ ਵਿਚਲੇ ਐਸ.ਟੀ.ਪੀਜ਼ ਦੀ ਕਾਰਜਪ੍ਰਣਾਲੀ ਦਾ ਜਾਇਜ਼ਾ ਲੈਂਦੇ ਹੋਏ ਇਨ੍ਹਾਂ ਸਬੰਧੀ ਦਰਪੇਸ਼ ਦਿੱਕਤਾਂ ਫੌਰੀ ਦੂਰ ਕਰਨ ਲਈ ਆਖਿਆ।

ਸ਼੍ਰੀਮਤੀ ਜੈਨ ਨੇ ਉਪ ਮੰਡਲ ਮੈਜਿਸਟਰੇਟਸ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਉਹ ਫੀਲਡ ਵਿੱਚ ਜਾ ਕੇ ਸਾਰੇ ਕਾਰਜਾਂ ਦੀ ਨਜ਼ਰਸਾਨੀ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਥਾਂ ਕੋਈ ਵੀ ਬੋਲਵੈੱਲ ਖੁੱਲ੍ਹਾ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀ.ਡਬਲਿਊ.ਡੀ. ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਦੇ ਬਰਮ ਮਜ਼ਬੂਤ ਕੀਤੇ ਜਾਣ ਤਾਂ ਜੋ ਪਾਣੀ ਆਉਣ ਦੀ ਸੂਰਤ ਵਿੱਚ ਸੜਕਾਂ ਨੂੰ ਨੁਕਸਾਨ ਤੋਂ ਬਚਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਸ਼ਤੀਆਂ, ਜੈਕਟਾਂ ਤੇ ਜੇਸੀਬੀ ਮਸ਼ੀਨਾਂ ਦਾ ਪ੍ਰਬੰਧ ਕਰਨ ਦੇ ਨਾਲ ਨਾਲ ਐਨ.ਡੀ.ਆਰ.ਐਫ. ਅਤੇ ਹੋਮਗਾਰਡਜ਼ ਨਾਲ ਵੀ ਰਾਬਤਾ ਰੱਖਣ ਲਈ ਵੀ ਕਿਹਾ।ਉਨ੍ਹਾਂ ਦੱਸਿਆ ਕਿ ਸੁਖਨਾ ਝੀਲ ਅਤੇ ਕੌਸ਼ੱਲਿਆ ਡੈਮ ਵਿੱਚੋਂ ਸੰਭਾਵੀ ਤੌਰ ਉਤੇ ਪਾਣੀ ਛੱਡੇ ਜਾਣ ਦੀ ਸਥਿਤੀ ਉਤੇ ਲਗਾਤਾਰ ਨਜ਼ਰ ਰੱਖੀ ਜਾਵੇਗੀ ਤਾਂ ਜੋ ਸਮੇਂ ਸਿਰ ਲੋੜੀਂਦੇ ਕਦਮ ਚੁੱਕੇ ਜਾ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਸਕੂਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਦੀਆਂ ਇਮਾਰਤਾਂ ਦੀ ਜਾਂਚ ਕਰ ਕੇ ਉਨ੍ਹਾਂ ਦੇ ਸੁਰੱਖਿਅਤ ਹੋਣ ਬਾਬਤ ਰਿਪੋਰਟ ਦਿੱਤੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਵਿਰਾਜ ਐਸ.ਤਿੜਕੇ, ਵਧੀਕ ਡਿਪਟੀ ਕਮਿਸ਼ਨਰ ਪੇਂਡੂ (ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਸ਼ਿਨਰ (ਸ਼ਹਿਰੀ ਵਿਕਾਸ) ਸ਼੍ਰੀ ਦਮਨਜੀਤ ਸਿੰਘ ਮਾਨ, ਐਸ.ਡੀ.ਐਮ. (ਮੋਹਾਲੀ) ਸ਼੍ਰੀ ਦੀਪਾਂਕਰ ਗਰਗ, ਐਸ.ਡੀ.ਐਮ. (ਡੇਰਾਬਸੀ) ਸ਼੍ਰੀ ਹਿਮਾਂਸ਼ੂ ਗੁਪਤਾ, ਐਸ.ਡੀ.ਐਮ. (ਖਰੜ) ਗੁਰਮੰਦਰ ਸਿੰਘ, ਸਮੇਤ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

by Navjot
November 8, 2026
0

  ਨਵੀਂ ਦਿੱਲੀ, 8 ਨਵੰਬਰ (ਵਿਸ਼ਵ ਵਾਰਤਾ) - ਭਾਰਤੀ ਹਵਾਈ ਸੈਨਾ (IAF) ਦੇ ਮੁਖੀ, ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਐਤਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

by Ankit
2 weeks ago
0

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 