ਸੰਯੁਕਤ ਕਿਸਾਨ ਮੋਰਚਾ ਕਦੇ ਵੀ ਕੇਦਰ ਸਰਕਾਰ ਨੂੰ ਉਸ ਦੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗਾ : ਸੰਤ ਬਾਬਾ ਸਤਰੰਜਨ ਸਿੰਘ
ਹੁਸ਼ਿਆਰਪੁਰ 2 ਅਪ੍ਰੈਲ ( ਵਿਸ਼ਵ ਵਾਰਤਾ ) ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਹੱਥ ਠੋਕਾ ਬਣ ਚੁੱਕੀ ਹੈ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹ ਕੇ ਕਾਰਪੋਰੇਟ ਘਰਾਣਿਆਂ ਦੇ ਹੱਥ ਦੇਣਾ ਚਾਹੁੰਦੀ ਹੈ ਪਰ ਸੰਯੁਕਤ ਕਿਸਾਨ ਮੋਰਚਾ ਕਦੇ ਵੀ ਸਰਕਾਰ ਨੂੰ ਉਸ ਦੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋਣ ਦੇਵੇਗਾ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਧੁੱਗਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸਤਰੰਜਨ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਹੀਂ ਲੈਂਦੀ ਅਤੇ ਐਮਐਸਪੀ ਨੂੰ ਯਕੀਨੀ ਨਹੀਂ ਕਰਦੀ ਉਦੋਂ ਤੱਕ ਦਿੱਲੀ ਦਾ ਸ਼ੰਘਰਸ਼ ਭਾਜਪਾ ਦੇ ਬਰਖ਼ਿਲਾਫ਼ ਜਾਰੀ ਰਹੇਗਾ ਅਤੇ ਦਿਨ ਬ ਦਿਨ ਤੇਜ਼ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਭਾਜਪਾ ਵਲੋ ਪੰਜਾਬ ਦੀ ਧਰਤੀ ਤੇ ਕੋਈ ਵੀ ਰੈਲੀ ਜਾ ਜਨਤਕ ਸਮਾਰੋਹ ਕਰਨ ਤੇ ਭਾਜਪਾ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਜਥੇਬੰਦੀਆਂ ਅੰਦੋਲਨ ਸ਼ੁਰੂ ਕਰਕੇ ਪਿਛਲੇ ਚਾਰ ਮਹੀਨਿਆਂ ਤੋਂ ਇਹੀ ਮੰਗ ਕਰ ਰਹੇ ਹਨ ਕਿ ਖੇਤੀ ਨਾਲ ਸਬੰਧਤ ਕਾਲੇ ਕਾਨੂੰਨ ਰੱਦ ਕਰਕੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਤੌਰ ਤੇ ਲਾਗੂ ਕੀਤਾ ਜਾਵੇ ਅਤੇ ਬਿਜਲੀ ਬਿੱਲ 2020 ਅਤੇ ਪ੍ਰਦੂਸ਼ਣ ਸਬੰਧੀ ਬਿੱਲ ਰੱਦ ਕੀਤੇ ਜਾਣ ਪ੍ਰੰਤੂ ਮੋਦੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪ੍ਰਤੀ ਚੁੱਪ ਵੱਟੀ ਹੋਈ ਹੈ ਹੁਣ ਮੋਦੀ ਸਰਕਾਰ ਇਸ ਦੇ ਬਿਲਕੁਲ ਉਲਟ ਜਾ ਕੇ ਕਾਰਪੋਰੇਟ ਘਰਾਣਿਆਂ ਦੇ ਹਿੱਤਾਂ ਨੂੰ ਪੂਰਦੀ ਹੋਈ ਤਾਨਾਸ਼ਾਹੀ ਰਵੱਈਆ ਅਖਤਿਆਰ ਕਰਦੇ ਹੋਏ ਸੰਘਰਸ਼ ਨੂੰ ਖ਼ਤਮ ਕਰਨ ਲਈ ਲਗਾਤਾਰ ਸਾਜ਼ਿਸ਼ਾਂ ਰਚ ਰਹੀ ਹੈ ਜਿਸ ਤਹਿਤ ਕੋਰੋਨਾ ਬਾਰੇ ਸੰਬੰਧੀ ਅਫਵਾਹਾਂ ਤਾਲਾਬੰਦੀ ਆਦਿ ਕਦਮ ਪੁੱਟੇ ਜਾ ਰਹੇ ਹਨ ਪ੍ਰੰਤੂ ਮੋਦੀ ਸਰਕਾਰ ਦੇ ਇਨ੍ਹਾਂ ਕੂਟਨੀਤੀ ਮਨਸੂਬਿਆਂ ਨੂੰ ਪੂਰਾ ਨਹੀ ਹੋਣ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਇੱਕ ਨਾ ਇੱਕ ਦਿਨ ਕਿਸਾਨਾਂ ਦੇ ਅੱਗੇ ਗੋਡੇ ਟੇਕਣੇ ਹੀ ਪੈਣਗੇ ।