ਇਤਿਹਾਸਕ ਕਿਸਾਨ ਅੰਦੋਲਨ
ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਅੱਜ
ਪ੍ਰਧਾਨ ਮੰਤਰੀ ਮੋਦੀ ਵਲੋਂ ਦਿੱਤੇ ਬਿਆਨਾਂ ਤੇ ਹੋਵੇਗੀ ਚਰਚਾ
ਅੰਦੋਲਨ ਦੀ ਅਗਲੀ ਰਣਨੀਤੀ ਤੇ ਕੀਤੀ ਜਾਵੇਗੀ ਵਿਚਾਰ
ਨਵੀਂ ਦਿੱਲੀ, 10 ਫਰਵਰੀ(ਵਿਸ਼ਵ ਵਾਰਤਾ)- ਨਵੇਂ ਬਣੇ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਲਗਾਤਾਰ ਡਟੇ ਹੋਏ ਹਨ। ਇਸ ਦੇ ਚੱਲਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਰਾਜ ਸਭਾ ਵਿੱਚ ਦਿੱਤੇ ਗਏ ਭਾਸ਼ਣ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਵੇਗੀ। ਇਹ ਅਹਿਮ ਮੀਟਿੰਗ ਦੁਪਹਿਰ 2 ਵਜੇ ਸਿੰਘੂ ਬਾਰਡਰ ਤੇ ਹੋਵੇਗੀ। ਇਸ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਅੰਦੋਲਨਕਾਰੀਆਂ ਨੂੰ ਲੈ ਕੇ ਦਿੱਤੇ ਗਏ ਬਿਆਨਾਂ ਤੇ ਖੁੱਲ ਕੇ ਵਿਚਾਰ ਕੀਤੀ ਜਾਵੇਗੀ ਨਾਲ ਹੀ ਅੰਦੋਲਨ ਨੂੰ ਲੈ ਕੇ ਨਵੀਂ ਰਣਨੀਤੀ ਤੇ ਚਰਚਾ ਕੀਤੀ ਜਾਵੇਗੀ।