ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖਤਮ
ਪੜ੍ਹੋ ਕਦੋਂ ਹੋਵੇਗੀ ਕਿਸਾਨਾਂ ਦੀ ਘਰ ਵਾਪਸੀ
ਦਿੱਲੀ ਦੀਆਂ ਬਰੂਹਾਂ ‘ਤੇ ਲੱਗੇ ਟੈਂਟਾਂ ਨੂੰ ਕਿਸਾਨਾਂ ਨੇ ਪੁੱਟਣਾ ਕੀਤਾ ਸ਼ੁਰੂ
ਚੰਡੀਗੜ੍ਹ,9 ਦਸੰਬਰ(ਵਿਸ਼ਵ ਵਾਰਤਾ) ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੀ ਸਾਂਝੀ ਜੱਥੇਬੰਦੀ ਸੰਯੁਕਤ ਕਿਸਾਨ ਮੋਰਚੇ ਦੀ ਸਿੰਘੂ ਬਾਰਡਰ ਤੇ ਚੱਲ ਰਹੀ ਮੀਟਿੰਗ ਖਤਮ ਹੋ ਚੁੱਕੀ ਹੈ। ਥੋੜ੍ਹੀ ਦੇਰ ਵਿੱਚ ਕਿਸਾਨ ਆਗੂ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਵਿੱਚ ਲਏ ਫੈਸਲਿਆਂ ਦਾ ਐਲਾਨ ਕਰਨਗੇ। ਜਾਣਕਾਰੀ ਅਨੁਸਾਰ 11 ਤਰੀਕ ਨੂੰ ਕਿਸਾਨਾਂ ਦੀ ਘਰ ਵਾਪਸੀ ਹੋ ਸਕਦੀ ਹੈ।