ਮੰਨੀਆਂ ਮੰਗਾਂ ਲਾਗੂ ਨਾ ਹੋਣ ਦੀ ਸੂਰਤ ਵਿੱਚ ਸੰਘਰਸ਼ ਹੋਰ ਹੋਵੇਗਾ ਤੇਜ਼: ਕਿਸਾਨ ਮੋਰਚਾ

ਦਲਜੀਤ ਕੌਰ ਭਵਾਨੀਗੜ੍ਹ
ਸੰਗਰੂਰ, 31 ਜੁਲਾਈ, 2022: (ਵਿਸ਼ਵ ਵਾਰਤਾ) ਸੰਯੁਕਤ ਮੋਰਚੇ ਦੇ ਸੱਦੇ ‘ਤੇ ਅੱਜ ਸੰਗਰੂਰ ਦੀਆਂ ਕਿਸਾਨ ਜਥੇਬੰਦੀਆਂ ਨੇ ਬਹੁਤ ਹੀ ਜੋਸ਼ੋ ਖਰੋਸ ਨਾਲ ਸੰਗਰੂਰ ਦੇ ਰੇਲਵੇ ਸਟੇਸ਼ਨ ਦੀਆਂ ਰੇਲ ਪੱਟੜੀਆਂ ‘ਤੇ ਬੈਠ ਕੇ ਕਿਸਾਨਾਂ ਨੇ ਰੇਲਾਂ ਦਾ ਸਵੇਰੇ ਗਿਆਰਾਂ ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੇ ਅੱਜ ਰੇਲਵੇ ਦੀ ਆਵਾਜਾਈ ਠੱਪ ਕਰ ਕੇ ਪ੍ਰਦਰਸ਼ਨ ਕੀਤਾ ਅਤੇ ਰੇਲਵੇ ਪਹੀਆ ਜਾਮ ਕੀਤਾ। ਇਸ ਮੋਰਚੇ ਦੀ ਪ੍ਰਧਾਨਗੀ ਕਿਸਾਨ ਜਥੇਬੰਦੀਆਂ ਦੇ ਆਗੂ ਕਿਰਨਜੀਤ ਸਿੰਘ ਸੇਖੋਂ ਆਲ ਇੰਡੀਆ ਕਿਸਾਨ ਫੈਡਰੇਸ਼ਨ, ਗੁਰਮੀਤ ਸਿੰਘ ਭੱਟੀਵਾਲ ਭਾਕਿਯੂ ਏਕਤਾ ਡਕੌਂਦਾ, ਭੁਪਿੰਦਰ ਸਿੰਘ ਲੋਂਗੋਵਾਲ ਕਿਰਤੀ ਕਿਸਾਨ ਯੂਨੀਅਨ, ਮੇਜਰ ਸਿੰਘ ਪੁਰੇਵਾਲ ਕੁੱਲ ਹਿੰਦ ਕਿਸਾਨ ਸਭਾ, ਇਤਵਾਰ ਸਿੰਘ ਲੱਖੋਵਾਲ, ਊਧਮ ਸਿੰਘ ਸੰਤੋਖਪੁਰਾ ਜਮਹੂਰੀ ਕਿਸਾਨ ਸਭਾ, ਹਰਦੇਵ ਸਿੰਘ, ਅਜੇ ਭਵਨ, ਕਰਮਜੀਤ ਸਿੰਘ ਕਿਸਾਨ ਸਭਾ ਕਾਦੀਆਂ ਨੇ ਕੀਤੀ। ਪ੍ਰੋਗਰਾਮ ਸ਼ੁਰੂ ਕਰਨ ਤੋਂ ਪਹਿਲਾਂ ਭਾਰਤ ਦੇ ਮਹਾਨ ਸਪੂਤ ਸਹਿਦ ਊਧਮ ਸਿੰਘ ਸੁਨਾਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਹਿਦ ਕੀਤਾ ਜਿਨ੍ਹਾਂ ਚਿਰ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਸੰਘਰਸ਼ ਜਾਰੀ ਰਹੇਗਾ।
ਕਿਸਾਨ ਆਗੂ ਗੁਰਮੀਤ ਸਿੰਘ ਭੱਟੀਵਾਲ ਨੇ ਕਿਹਾ ਸਰਕਾਰ ਨੇ ਕਿਸਾਨਾਂ ਨਾਲ ਵਾਦ ਖਿਲਾਫੀ ਕੀਤੀ ਸਰਕਾਰ ਨੇ ਕਿਸਾਨਾਂ ਤੇ ਪਿਏ ਝੂਠ ਕੇਸਾਂ ਨੂੰ ਵਾਪਸ ਨਹੀਂ ਲਿਆ ਅਸੀਸ ਮਿਸ਼ਰਾ ਟੇਨੀ ਕੇਂਦਰੀ ਮੰਤਰੀ ਨੂੰ ਕੇਬਨਿਟ ਤੋ ਬਾਹਰ ਨਹੀਂ ਕੀਤਾ, ਐੱਮ ਐੱਸ ਪੀ ਦੇ ਸੰਬੰਧ ਵਿੱਚ ਬਣਾਈ ਗਈ ਕੇਮਟੀ ਅੰਦਰ ਸਰਕਾਰੀ ਮੈਂਬਰਾਂ ਦੀ ਭਰਤੀ ਕਰਕੇ ਉਸ ਨੂੰ ਸਾਬੋਤਾਜ ਕੀਤਾ ਜਾ ਰਿਹਾ। ਮੰਗਤ ਰਾਮ ਲੋਂਗੋਵਾਲ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਸਰਕਾਰ ਆਪਣੀ ਉਮਰ ਫਿਰਕਾਪ੍ਰਸਤੀ ਦੇ ਬਲਬੁੱਤੇ ਵਧਾਉਣਾ ਚਾਹੁੰਦੀ ਹੈ।
ਇਸ ਇਕੱਠ ਨੂੰ ਸੰਬੋਧਨ ਕਰਦਿਆਂ ਹਰਮੇਲ ਸਿੰਘ ਮਹਿਰੋਕ, ਸੁਖਦੇਵ ਸਿੰਘ ਉਭਾਵਾਲ, ਹਰਦੇਵ ਸਿੰਘ ਬਖਸ਼ੀ ਵਾਲਾ, ਜਰਨੈਲ ਸਿੰਘ ਜਨਾਲ, ਗੁਰਮੀਤ ਸਿੰਘ ਕਾਂਝਲਾ, ਭੁਪਿੰਦਰ ਸਿੰਘ ਲੋਂਗੋਵਾਲ, ਨਿਰਭੈ ਸਿੰਘ ਖਾਈ, ਸੁਬਾ ਆਗੂ ਬਲਦੇਵ ਸਿੰਘ ਨਿਹਾਲਗੜ, ਇੰਦਰਪਾਲ ਸਿੰਘ ਪੁਨਾਵਾਲ, ਸਤਵੰਤ ਸਿੰਘ ਖੰਡੇਵਾਦ, ਮਹਿੰਦਰ ਸਿੰਘ ਬੁਗਰਾ ਵਰਿੰਦਰਪਾਲ ਸਿੰਘ ਬਰੜਵਾਲ ਆਦਿ ਨੇ ਕਿਹਾ ਕਿ ਦੇਸ਼ ਭਰ ਦੇ ਕਿਸਾਨ, ਮਜਦੂਰ, ਔਰਤਾਂ ਅਤੇ ਨੌਜਵਾਨਾਂ ਵਿੱਚ ਦੇਸ਼ ਦੀ ਹਾਕਮ ਸਰਕਾਰ ਤੇ ਮੋਦੀ ਵਿਰੁੱਧ ਗੁਸਾ ਉਹਨਾ ਦੇ ਜੋਸ਼ ਅਤੇ ਚੇਹਰਿਆਂ ਤੋਂ ਪੜ੍ਹਿਆ ਜਾ ਸਕਦਾ ਹੈ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ 19 ਨਵੰਬਰ 2021 ਨੂੰ ਜੋ ਇਕਰਾਰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਤੇ ਦੇਸ਼ ਦੇ ਕਿਸਾਨਾਂ ਮਜਦੂਰਾਂ ਤੇ ਔਰਤਾਂ ਨਾਲ ਕੀਤਾ ਸੀ, ਜਿਵੇਂ ਐੱਮ ਐੱਸ ਪੀ ਲਾਗੂ ਕਰਨ ਦਾ ਕਨੂੰਨ ਬਨਾਉਣ ਵਾਸਤੇ ਕਿਸਾਨਾਂ ਨਾਲ ਮਿਲਕੇ ਕਮੇਟੀ ਬਣਾਈ ਜਾਵੇਗੀ, ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ, ਦਿੱਲੀ ਦੇ ਕਿਸਾਨ ਮੋਰਚੇ ਨਾਲ ਸਬੰਧਤ ਸ਼ਹੀਦ ਕਿਸਾਨਾਂ ਦੇ ਪਰਵਾਰਾਂ ਦੇ ਇੱਕ ਇੱਕ ਮੈਂਬਰ ਨੂੰ ਢੁਕਵੀਂ ਸਰਕਾਰੀ ਨੌਕਰੀ ਦਿੱਤੀ ਜਾਵੇਗੀ, ਬਿਜਲੀ ਐਕਟ-2020 ਖਾਰਿਜ ਕਰਨ ਦੇ ਜੋ ਵਾਅਦੇ ਕੀਤੇ ਸਨ, ਉਹਨਾਂ ਵਾਅਦਿਆਂ ਤੋਂ ਮੋਦੀ ਸਰਕਾਰ ਭੱਜ ਰਹੀ ਹੈ। ਇਸ ਵਾਸਤੇ ਅੱਜ ਮੋਦੀ ਵਲੋਂ ਕੀਤੀ ਜਾ ਰਹੀ ਵਾਅਦਾ ਖਿਲਾਫ਼ੀ ਕਰਨ ਦੇ ਰੋਸ ਵਜੋਂ ਦੇਸ਼ ਭਰ ਦੇ ਕਿਸਾਨਾਂ ਮਜਦੂਰਾਂ ਨੇ ਕੇਂਦਰ ਸਰਕਾਰ ਦੇ ਵਿਰੁੱਧ ਰੇਲਾਂ ਦਾ ਚੱਕਾ ਜਾਮ ਕਰਕੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਪ੍ਰਵਾਨ ਕੀਤੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਪਹਿਲਾਂ ਨਾਲੋਂ ਵੀ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਸੁਖਵਿੰਦਰ ਗਿਰ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਕਰਮਜੀਤ ਨਦਾਮਪੁਰ, ਜਮਹੂਰੀ ਅਧਿਕਾਰ ਸਭਾ ਦੇ ਸਵਰਨਜੀਤ ਸਿੰਘ, ਮਾ ਕੁਲਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।























