ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਅੱਜ ਕਿਸਾਨ ਮਹਾਪੰਚਾਇਤ ਦਾ ਸੱਦਾ
ਪੁਲਿਸ ਦਾ ਸਖ਼ਤ ਪਹਿਰੇ ਵਿਚਾਲੇ ਭਾਰੀ ਗਿਣਤੀ ਵਿੱਚ ਕਿਸਾਨ ਪਹੁੰਚੇ ਦਿੱਲੀ
ਚੰਡੀਗੜ੍ਹ,22 ਅਗਸਤ(ਵਿਸ਼ਵ ਵਾਰਤਾ)- ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਦਿੱਲੀ ਦੇ ਜੰਤਰ-ਮੰਤਰ ‘ਤੇ ਐਮਐਸਪੀ ਦੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਮਹਾਪੰਚਾਇਤ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿੱਥੇ ਪ੍ਰਦਰਸ਼ਨ ਤੋਂ ਬਾਅਦ ਰਾਸ਼ਟਰਪਤੀ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ। ਮਹਾਪੰਚਾਇਤ ‘ਚ ਹਿੱਸਾ ਲੈਣ ਲਈ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਦੇ ਕਿਸਾਨ ਦਿੱਲੀ ਪਹੁੰਚਣੇ ਸ਼ੁਰੂ ਹੋ ਗਏ ਹਨ।
ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਟਿੱਕਰੀ, ਸਿੰਘੂ ਅਤੇ ਗਾਜ਼ੀਪੁਰ ਸਰਹੱਦਾਂ ‘ਤੇ ਸੀਮਿੰਟ ਦੇ ਬੈਰੀਕੇਡ ਲਾ ਕੇ ਸੁਰੱਖਿਆ ਵਧਾ ਦਿੱਤੀ ਗਈ ਹੈ।