ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਭਾਰਤ ਬੰਦ ਦਾ ਸੱਦਾ
ਸੜਕ ਅਤੇ ਰੇਲ ਮਾਰਗ ਕੀਤੇ ਬੰਦ
ਪੰਜਾਬ, ਹਰਿਆਣਾ ,ਦਿੱਲੀ ਅਤੇ ਯੂਪੀ ਤੱਕ ਸੜਕ ਜਾਮ
ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ, ਜਿਸ ਦਾ ਪ੍ਰਭਾਵ ਦਿਖਣਾ ਸ਼ੁਰੂ ਹੋ ਗਿਆ ਹੈ। ਕਈ ਸਿਆਸੀ ਪਾਰਟੀਆਂ ਨੇ ਵੀ ਇਸ ਬੰਦ ਦਾ ਸਮਰਥਨ ਕੀਤਾ ਹੈ। ਇਹ ਬੰਦ ਕਿਸਾਨ ਜਥੇਬੰਦੀਆਂ ਵੱਲੋਂ ਸੋਮਵਾਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤਾ ਗਿਆ ਹੈ। ਕਿਸਾਨਾਂ ਦੇ ਭਾਰਤ ਬੰਦ ਕਾਰਨ ਦਿੱਲੀ, ਯੂਪੀ ਅਤੇ ਪੰਜਾਬ ਵਿੱਚ ਆਵਾਜਾਈ ਪ੍ਰਭਾਵਿਤ ਹੋਈ ਹੈ। ਇੱਥੇ ਭਾਰੀ ਟ੍ਰੈਫਿਕ ਜਾਮ ਹੈ।