ਸੰਯੁਕਤ ਕਿਸਾਨ ਮੋਰਚੇ ਵੱਲੋਂ ਇਤਿਹਾਸਕ ਕਿਸਾਨ ਅੰਦੋਲਨ ਨੂੰ ਮੁਲਤਵੀ ਕਰਨ ਦਾ ਐਲਾਨ
ਦੋ ਦਿਨਾਂ ਬਾਅਦ ਕਿਸਾਨ ਕਰਨਗੇ ਘਰ ਵਾਪਸੀ
ਚੰਡੀਗੜ੍ਹ,9 ਦਸੰਬਰ(ਵਿਸ਼ਵ ਵਾਰਤਾ) ਪਿਛਲੇ ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੀ ਸਾਂਝੀ ਜੱਥੇਬੰਦੀ ਸੰਯੁਕਤ ਕਿਸਾਨ ਮੋਰਚੇ ਦੀ ਸਿੰਘੂ ਬਾਰਡਰ ਤੇ ਚੱਲ ਰਹੀ ਮੀਟਿੰਗ ਖਤਮ ਹੋ ਚੁੱਕੀ ਹੈ। 11 ਤਰੀਕ ਨੂੰ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਕਰ ਦਿੱਤਾ ਗਿਆ ਹੈ।