ਸੰਯੁਕਤ ਕਿਸਾਨ ਮੋਰਚੇ ਵੱਲੋ ਭਾਰਤ ਬੰਦ ਦਾ ਐਲਾਨ
ਪੜ ਲਓ ਕਿਸ ਦਿਨ ਹੋਵੇਗਾ ਭਾਰਤ ਬੰਦ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਡਟੇ ਹੋਏ ਹਨ ਕਿਸਾਨ

ਚੰਡੀਗੜ੍ਹ,27 ਅਗਸਤ(ਵਿਸ਼ਵ ਵਾਰਤਾ) ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹੁਣ 25 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਦੱਸ ਦਈਏ ਕਿ ਕਿਸਾਨ ਜੱਥੇਬੰਦੀਆਂ ਪਿਛਲੇ 9 ਮਹੀਨਿਆਂ ਤੋਂ ਦਿਨ ਰਾਤ ਲਗਾਤਾਰ ਦਿੱਲੀ ਦੀਆਂ ਬਰੂਹਾਂ ਤੇ ਬੈਠੀਆਂ ਹਨ। ਸਰਕਾਰ ਤੇ ਕਿਸਾਨਾਂ ਵਿਚਾਲੇ 11 ਦੌਰ ਦੀ ਗੱਲਬਾਤ ਬੇਨਤੀਜਾ ਰਹੀ ਸੀ।






















