ਵਿਧਾਨ ਸਭਾ ਚੋਣਾਂ ਮਿਲ ਕੇ ਲੜਨਗੇ ਕਿਸਾਨ ਆਗੂ ਬਲਬੀਰ ਰਾਜੇਵਾਲ ਅਤੇ ਗੁਰਨਾਮ ਚੜੂੰਨੀ
‘ਸੰਯੁਕਤ ਸਮਾਜ ਮੋਰਚਾ’ ਅਤੇ ‘ਸੰਯੁਕਤ ਸੰਘਰਸ਼ ਪਾਰਟੀ’ ਦਾ ਹੋਇਆ ਗੱਠਜੋੜ
ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
ਚੰਡੀਗੜ੍ਹ,17 ਜਨਵਰੀ(ਵਿਸ਼ਵ ਵਾਰਤਾ)-ਸੰਯੁਕਤ ਸਮਾਜ ਮੋਰਚਾ ਅਤੇ ਚੜੂਨੀ ਧੜੇ ਵਿਚਕਾਰ ਪੰਜਾਬ ਵਿਧਾਨ ਸਭਾ ਚੋਣਾਂ ਦੇ ਲਈ ਆਪਸੀ ਸਮਝੌਤਾ ਹੋ ਗਿਆ ਹੈ। ਅੱਜ ਸੰਯੁਕਤ ਸਮਾਜ ਮੋਰਚੇ ਵੱਲੋਂ ਕਈ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜ਼ਪੁਰ ਦਿਹਾਤੀ ਮੌੜਾ ਸਿੰਘ ਅਣਜਾਨ, ਸੁਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਜਲਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਭਦੌੜ ਤੋਂ ਭਗਵੰਤ ਸਿੰਘ ਸਮਾਓ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ, ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ।ਇਸ ਤੋਂ ਇਲਾਵਾ 10 ਸੀਟਾਂ ਉਤੇ ਗੁਰਨਾਮ ਸਿੰਘ ਚੜੂਨੀ ਦਾ ਧੜਾ ਚੋਣ ਲੜੇਗਾ।
ਜਾਰੀ ਕੀਤੀ ਗਈ ਸੂਚੀ ਇਸ ਪ੍ਰਕਾਰ ਹੈ























