ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ
ਚੰਡੀਗੜ੍ਹ,20ਜੁਲਾਈ(ਵਿਸ਼ਵ ਵਾਰਤਾ)- ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ 11 ਅਗਸਤ ਤੱਕ ਚੱਲੇਗਾ। ਇਸ ਦੌਰਾਨ 17 ਮੀਟਿੰਗਾਂ ਹੋਣਗੀਆਂ। ਕੇਂਦਰ ਸਰਕਾਰ ਮਾਨਸੂਨ ਸੈਸ਼ਨ ਵਿੱਚ 31 ਬਿੱਲ ਲਿਆ ਰਹੀ ਹੈ। ਜਿਸ ਵਿੱਚ 21 ਨਵੇਂ ਬਿੱਲ ਹਨ, ਜਦੋਂ ਕਿ 10 ਬਿੱਲ ਪਹਿਲਾਂ ਹੀ ਸੰਸਦ ਵਿੱਚ ਪੇਸ਼ ਕੀਤੇ ਜਾ ਚੁੱਕੇ ਹਨ। ਉਨ੍ਹਾਂ ‘ਤੇ ਚਰਚਾ ਕੀਤੀ ਜਾਵੇਗੀ। ਦਿੱਲੀ ਵਿੱਚ ਅਧਿਕਾਰੀਆਂ ਦੇ ਤਬਾਦਲੇ ਨਾਲ ਸਬੰਧਤ ਆਰਡੀਨੈਂਸ ਸਭ ਤੋਂ ਵੱਧ ਚਰਚਾ ਵਿੱਚ ਹੈ। ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਬੀਤੇ ਦਿਨ 19 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਵਿਰੋਧੀ ਧਿਰ ਦੀ ਮੰਗ ‘ਤੇ ਕੇਂਦਰ ਸਰਕਾਰ ਮਨੀਪੁਰ ਹਿੰਸਾ ‘ਤੇ ਚਰਚਾ ਕਰਨ ਲਈ ਰਾਜ਼ੀ ਹੋ ਗਈ ਹੈ।























