ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ
ਚੰਡੀਗੜ੍ਹ,13ਮਾਰਚ(ਵਿਸ਼ਵ ਵਾਰਤਾ)- ਸੰਸਦ ਦੇ ਬਜਟ ਸੈਸ਼ਨ ਦਾ ਦੂਜਾ ਪੜਾਅ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਬਜਟ ਸੈਸ਼ਨ ਦਾ ਇਹ ਦੂਜਾ ਪੜਾਅ 6 ਅਪ੍ਰੈਲ ਤੱਕ ਚੱਲੇਗਾ ਅਤੇ ਇਸ ਦੌਰਾਨ 17 ਬੈਠਕਾਂ ਹੋਣਗੀਆਂ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਕਾਰਵਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਐਤਵਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਸੀ। ਇਸ ਦੇ ਨਾਲ ਹੀ ਰਾਜ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ ਨੇ ਅੱਜ ਸੋਮਵਾਰ ਨੂੰ ਵਿਰੋਧੀ ਪਾਰਟੀਆਂ ਦੀ ਬੈਠਕ ਬੁਲਾਈ ਹੈ। ਇਸ ਸੈਸ਼ਨ ਵਿੱਚ ਸਰਕਾਰ ਦੀ ਪਹਿਲ ਵਿੱਤ ਬਿੱਲ ਨੂੰ ਪਾਸ ਕਰਵਾਉਣ ਦੀ ਹੋਵੇਗੀ। ਵਿਰੋਧੀ ਧਿਰ ਭਾਜਪਾ ਦੇ ਸਿਆਸੀ ਵਿਰੋਧੀਆਂ ਵਿਰੁੱਧ ਕੇਂਦਰੀ ਏਜੰਸੀਆਂ ਦੀ ਕਾਰਵਾਈ ਦਾ ਮੁੱਦਾ ਚੁੱਕ ਕੇ ਸਰਕਾਰ ਨੂੰ ਘੇਰਨ ਦੀ ਯੋਜਨਾ ਬਣਾ ਰਹੀ ਹੈ।