ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਹੈ 5ਵਾਂ ਦਿਨ
ਚੰਡੀਗੜ੍ਹ,8ਦਸੰਬਰ(ਵਿਸ਼ਵ ਵਾਰਤਾ)- ਅੱਜ ਸ਼ੁੱਕਰਵਾਰ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਦਾ 5ਵਾਂ ਦਿਨ ਹੈ। ਅੱਜ ਲੋਕ ਸਭਾ ਵਿੱਚ ਟੀਐਮਸੀ ਦੇ ਸੰਸਦ ਮੈਂਬਰ ਮਹੂਆ ਮੋਇਤਰਾ ਖ਼ਿਲਾਫ਼ ਕੈਸ਼ ਫਾਰ ਕਵੇਰੀ ਇਲਜ਼ਾਮਾਂ ਬਾਰੇ ਐਥਿਕਸ ਕਮੇਟੀ ਦੀ ਰਿਪੋਰਟ ਪੇਸ਼ ਕੀਤੀ ਜਾਵੇਗੀ। ਵੀਰਵਾਰ ਨੂੰ ਭਾਜਪਾ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਲੋਕ ਸਭਾ ‘ਚ ਮੌਜੂਦ ਰਹਿਣ ਲਈ 3 ਲਾਈਨ ਦਾ ਵ੍ਹਿਪ ਜਾਰੀ ਕੀਤਾ ਸੀ, ਤਾਂ ਜੋ ਵੋਟਿੰਗ ਦੌਰਾਨ ਸੰਸਦ ਮੈਂਬਰਾਂ ਦੀ ਤਾਕਤ ਪੂਰੀ ਤਰ੍ਹਾਂ ਬਣੀ ਰਹੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਚੌਥੇ ਦਿਨ ਦੀ ਕਾਰਵਾਈ ਦੌਰਾਨ ਯੂਨੀਵਰਸਿਟੀ (ਸੋਧ) ਬਿੱਲ 2023 ਨੂੰ ਆਵਾਜ਼ੀ ਵੋਟ ਨਾਲ ਪਾਸ ਕਰ ਦਿੱਤਾ ਗਿਆ ਸੀ। ਇਹ ਬਿੱਲ ਤੇਲੰਗਾਨਾ ਵਿੱਚ ਕੇਂਦਰੀ ਕਬਾਇਲੀ ਯੂਨੀਵਰਸਿਟੀ ਬਣਾਉਣ ਲਈ ਲਿਆਂਦਾ ਗਿਆ ਸੀ।