ਸੰਸਦ ਭਵਨ ‘ਚ ਕਰੋਨਾ ਵਿਸਫੋਟ
400 ਤੋਂ ਵੱਧ ਕਰਮਚਾਰੀ ਆਏ ਕੋਰੋਨਾ ਦੀ ਲਪੇਟ ‘ਚ
ਚੰਡੀਗੜ੍ਹ, 9ਜਨਵਰੀ(ਵਿਸ਼ਵ ਵਾਰਤਾ)- ਕੋਰੋਨਾ ਇੱਕ ਵਾਰ ਫਿਰ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਰਿਹਾ ਹੈ। ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸੇ ਦੇ ਚਲਦਿਆਂ ਸ਼ਨੀਵਾਰ ਨੂੰ ਸੰਸਦ ਭਵਨ ‘ਚ ਜਬਰਦਸਤ ਕੋਰੋਨਾ ਧਮਾਕਾ ਹੋਇਆ। ਦਰਅਸਲ, 6 ਅਤੇ 7 ਜਨਵਰੀ ਨੂੰ ਕੋਵਿਡ-19 ਜਾਂਚ ਲਈ ਸੰਸਦ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ, ਸੁਰੱਖਿਆ ਕਰਮਚਾਰੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 400 ਤੋਂ ਵੱਧ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।