ਸੰਸਦ ਮੈਂਬਰ ਪ੍ਰਨੀਤ ਕੌਰ ਖਿਲਾਫ ਕਾਂਗਰਸ ਪਾਰਟੀ ਦੀ ਕਾਰਵਾਈ, ਕੀਤਾ ਮੁੱਅਤਲ
ਚੰਡੀਗੜ੍ਹ, 3 ਫਰਵਰੀ(ਵਿਸ਼ਵ ਵਾਰਤਾ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ ‘ਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਂਗਰਸ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਕਾਂਗਰਸ ਦੇ ਜਨਰਲ ਸੈਕਟਰੀ ਤਾਰਿਕ ਅਨਵਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਕਾਰਵਾਈ ਕਾਂਗਰਸ ਪ੍ਰਧਾਨ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਹੋਰ ਆਗੂਆਂ ਵੱਲੋਂ ਮਿਲੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। ਇਸ ਦੇ ਨਾਲ ਹੀ ਪ੍ਰਨੀਤ ਕੌਰ 3 ਦਿਨਾਂ ਵਿਚ ਸਪੱਸ਼ਟੀਕਰਨ ਦੇਣ ਲਈ ਕਿਹਾ ਕਿ ਉਹਨਾਂ ਨੂੰ ਕਿਉਂ ਨਾ ਕੱਢਿਆ ਜਾਵੇ। ਇੱਥੇ ਵਰਨਣ ਕਰਨਾ ਬਣਦਾ ਹੈ ਕਿ ਉਹ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਹਨ। ਜਿਹਨਾਂ ਨੇ ਪਿਛਲੇ ਦਿਨੀਂ ਭਾਜਪਾ ਜੁਆਇਨ ਕਰ ਲਈ ਸੀ।